ਹੈਦਰਾਬਾਦ: ਲਖੀਮਪੁਰ ਖੀਰੀ ਮਾਮਲਾ: ਪੱਤਰਕਾਰ ਰਮਨ ਕਸ਼ਿਅਪ ਦੇ ਘਰ ਨਵਜੋਤ ਸਿੱਧੂ ਭੁੱਖ ਹੜਤਾਲ 'ਤੇ ਬੈਠ ਗਏ ਹਨ। ਦੱਸ ਦਈਏ ਨਵਜੋਤ ਸਿੱਧੂ ਨੇ ਲਖੀਮਪੁਰ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਜਿਸਤੋਂ ਬਾਅਦ ਮੌਨ ਵਰਤ ਰੱਖਿਆ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਮਿਸ਼ਰਾ ਜੀ (ਅਜੈ ਮਿਸ਼ਰਾ ਟੇਨੀ) ਦੇ ਪੁੱਤਰ ਆਸ਼ੀਸ਼ ਦੇ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ। ਉਹ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ। ਉਦੋਂ ਤੱਕ ਮੈਂ ਇੱਥੇ ਭੁੱਖ ਹੜਤਾਲ ਤੇ ਬੈਠਾਂਗਾ। ਮੈਂ ਚੁੱਪ ਹਾਂ, ਗੱਲ ਨਹੀਂ ਕਰਾਂਗਾ। ਲਖਿਮਪੁਰ ਹਿੰਸਾ ਮਾਮਲੇ ਵਿੱਚ ਮਰਹੂਮ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਹ ਕਿਹਾ।
ਭੁੱਖ ਹੜਤਾਲ 'ਤੇ ਬੈਠੇ ਨਵਜੋਤ ਸਿੱਧੂ, ਮੌਨ ਵਰਤ ਵੀ ਰੱਖਿਆ ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ (Lakhimpur Khiri) ਦੀ ਘਟਨਾ ਨੇ ਸਾਰੇ ਰਾਜਨੀਤਿਕ ਪਾਰਟੀਆਂ (Political parties) ਦੇ ਨੇਤਾਵਾਂ ਨੂੰ ਆਪਣੇ ਫਰਜ਼ ਯਾਦ ਕਰਵਾ ਦਿੱਤੇ। ਭਾਜਪਾ ਵਿਰੋਧੀ ਸਾਰੀਆਂ ਰਾਜਨੀਤਿਕ ਪਾਰਟੀਆਂ (Political parties) ਦੇ ਨੇਤਾ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।
ਇਸੇ ਲੜੀ ਤਹਿਤ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Congress leader Navjot Singh Sidhu) ਲਖੀਮਪੁਰ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁਖ ਸਾਂਝਾ ਕੀਤਾ।
ਤੁਹਾਨੂੰ ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿਤ ਤੌਰ 'ਤੇ 2 ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਹੈ। ਜਦਕਿ 7 ਲੋਕ ਜ਼ਖ਼ਮੀ ਹੋਏ ਹਨ।