ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਤੋਂ ਆਪਣੀ ਸਜ਼ਾ ਕੱਟ ਕੇ ਰਿਹਾਈ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਇਸ ਮੁਲਾਕਾਤ ਦੀਆਂ ਫੋਟੋਆਂ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਸ ਮੁਲਾਕਾਤ ਦੌਰਾਨ ਮਰਹੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੀ ਜ਼ਿਕਰ ਕੀਤਾ।
ਮੁਲਾਕਾਤ ਸਬੰਧੀ ਟਵੀਟ ਕੀਤਾ ਜਾਰੀ : ਨਵਜੋਤ ਸਿੱਧੂ ਨੇ ਟਵੀਟ ਜਾਰੀ ਕਰਦਿਆਂ ਲਿਖਿਆ ਹੈ ਕਿ "ਅੱਜ ਨਵੀਂ ਦਿੱਲੀ ਵਿੱਚ ਮੇਰੇ ਸਲਾਹਕਾਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਅੰਕਾ ਜੀ ਨੂੰ ਮਿਲੇ। ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਇੱਕ ਇੰਚ ਵੀ ਪਿੱਛੇ ਹਟੀ ਅਤੇ ਨਾ ਹੀ ਪਿੱਛੇ ਹਟੇਗੀ !!"
ਟਵਿੱਟਰ ਤੋਂ ਬਦਲੀ ਬੈਨਰ ਇਮੇਜ :ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ ਦੀ ਬੈਨਰ ਇਮੇਜ ਬਦਲ ਲਈ ਹੈ। ਹੁਣ ਸਿੱਧੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਦੀ ਖਿੱਚੀ ਫੋਟੋ ਬੈਨਰ ਇਮੇਜ 'ਤੇ ਲਾਈ ਹੈ।
ਨਵਜੋਤ ਸਿੱਧੂ ਵੱਲੋਂ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਰਿਹਾਈ ਮਗਰੋਂ ਪਹਿਲੀ ਮੁਲਾਕਾਤ
ਇਹ ਵੀ ਪੜ੍ਹੋ :ਖੇਤੀਬਾੜੀ ਦਫ਼ਤਰ ਅੰਦਰ ਡੋਡਿਆਂ ਦੀ ਖੇਤੀ ! ਕਿਸਾਨਾਂ ਨੇ ਕੀਤਾ ਹੱਲਾ, ਖੇਤੀਬਾੜੀ ਅਫ਼ਸਰ ਬੋਲਿਆ,' ਮੈਨੂੰ ਨਹੀਂ ਪਤਾ'।
ਰਿਹਾਈ ਤੋਂ ਬਾਅਦ ਪਹਿਲੀ ਮੁਲਾਕਾਤ :ਦੱਸ ਦਈਏ ਕਿ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਤੇ ਪ੍ਰਿਅੰਕਾ ਵਾਡਰਾ ਨਾਲ ਇਹ ਪਹਿਲੀ ਮੁਲਾਕਾਤ ਹੈ। ਹਾਲਾਂਕਿ ਜਦੋਂ ਸਿੱਧੂ ਜੇਲ੍ਹ ਵਿੱਚ ਸਨ ਉਸ ਸਮੇਂ ਪ੍ਰਿਅੰਕਾ ਗਾਂਧੀ ਵੱਲੋਂ ਵੀ ਟਵੀਟ ਜਾਰੀ ਕਰਦਿਆਂ ਲਿਖਿਆ ਸੀ ਕਿ, "ਪਾਰਟੀ ਤੁਹਾਨੂੰ ਉਡੀਕ ਰਹੀ ਹੈ। ਨਵਜੋਤ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।" ਹੁਣ ਸਸਪੈਂਸ ਬਣਿਆ ਹੋਇਆ ਹੈ ਕਿ ਆਖਰ ਸਿੱਧੂ ਨੂੰ ਹਾਈਕਮਾਨ ਵੱਲੋਂ ਕਿਹੜੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਫਿਲਹਾਲ ਇਹ ਹਾਲੇ ਚਰਚਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ :PSEB 5th Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆਂ 5ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
ਨਵਜੋਤ ਸਿੱਧੂ ਵੱਲੋਂ ਘਟੀ ਸੁਰੱਖਿਆ ਉਤੇ ਟਿੱਪਣੀ : ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇੱਕ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਆਪਣੀ ਸੁਰੱਖਿਆ ਘਟਾਉਣ ਸਬੰਧੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਸਿੱਧੂ ਮਰਵਾ ਦਿੱਤਾ ਹੈ, ਹੁਣ ਦੂਜਾ ਸਿੱਧੂ ਹੋਰ ਮਰਵਾ ਦੇਵੇ।