ਚੰਡੀਗੜ੍ਹ:ਪੰਜਾਬ ਕਾਂਗਰਸ (Punjab Congress) ਵਿਚਾਲੇ ਚੱਲ ਰਿਹਾ ਕਾਟੋ-ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ’ਤੇ ਸਵਾਲ ਖੜੇ ਕਰਦੇ ਸਨ, ਤੇ ਹੁਣ ਜਦੋਂ ਹਾਈਕਮਾਨ ਨੇ ਮੁੱਖ ਮੰਤਰੀ ਸਮੇਤ ਨਵੇਂ ਮੰਤਰੀ ਮੰਡਲ (Cabinet) ਦਾ ਗਠਨ ਕਰ ਦਿੱਤਾ ਹੈ ਤਾਂ ਨਵਜੋਤ ਸਿੱਧੂ (Navjot Singh Sidhu) ਮੁੜ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਤੇ ਆਏ ਦਿਨੀਂ ਟਵੀਟ ਕਰ ਸਵਾਲ ਚੁੱਕ ਰਹੇ ਹਨ।
ਇਹ ਵੀ ਪੜੋ: BSF ਨੂੰ ਮਿਲਿਆ ਅਧਿਕਾਰ, ਸਰਕਾਰ ‘ਚ ਤਕਰਾਰ, ਕੈਪਟਨ ਖੜਿਆ ਬਣਕੇ ਦੀਵਾਰ
ਉਥੇ ਹੀ ਹੁਣ ਇਸੇ ਵਿਚਾਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ (Navjot Singh Sidhu) 14 ਅਕਤੂਬਰ ਜਾਨੀ ਅੱਜ ਦਿੱਲੀ ‘ਚ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੁਗੋਪਾਲ (KC Venugopal) ਅਤੇ ਪ੍ਰਦੇਸ਼ ਮੁਖੀ ਹਰੀਸ਼ ਰਾਵਤ (Harish Rawat) ਨਾਲ ਮੁਲਾਕਾਤ ਕਰਨਗੇ।
ਹਰੀਸ਼ ਰਾਵਤ ਨੇ ਦਿੱਤੀ ਸੀ ਜਾਣਕਾਰੀ
ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਕੁਝ ਦਿਨ ਪਹਿਲਾਂ ਟਵੀਟ ਕਰ ਜਾਣਕਾਰੀ ਦਿੱਤੀ ਸੀ। ਹਰੀਸ਼ ਰਾਵਤ ਨੇ ਟਵੀਟ ਕਰ ਲਿਖਿਆ ਸੀ ਕਿ ”ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਜੁੜੇ ਕੁਝ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ 14 ਅਕਤੂਬਰ ਨੂੰ ਸ਼ਾਮ 6 ਵਜੇ ਮੇਰੇ ਅਤੇ ਵੇਣੁਗੋਪਾਲ (KC Venugopal) ਜੀ ਨਾਲ ਮੁਲਾਕਾਤ ਕਰਨਗੇ।
ਕੇ ਸੀ ਵੇਣੁਗੋਪਾਲ ਦੇ ਦਫ਼ਤਰ ਵਿਖੇ ਹੋਵੇਗੀ ਮੁਲਾਕਾਤ
ਉਥੇ ਹੀ ਹਰੀਸ਼ ਰਾਵਤ (Harish Rawat) ਨੇ ਇਹ ਵੀ ਕਿਹਾ ਸੀ ਕਿ ਇਹ ਮੁਲਾਕਾਤ ਵੇਣੁਗੋਪਾਲ (KC Venugopal) ਦੇ ਦਫਤਰ ‘ਚ ਹੋਵੇਗੀ।
ਇਹ ਵੀ ਪੜੋ: ਸ਼ਹੀਦ ਜਵਾਨਾਂ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ, ਨੂੰ ਮਿਲਿਆ ਅਧਿਕਾਰ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਿੱਲੀ ਵੱਲ ਰਵਾਨਾ ਹੋਣਗੇ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਈ ਦਿਨ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਅਸਤੀਫ਼ਾ ਮਨਜੂਰ ਨਹੀਂ ਕੀਤਾ ਹੈ। ਉਥੇ ਹੀ ਹੁਣ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਦੀਆਂ ਨਾਰਾਜ਼ਗੀਆਂ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 2022 ਵਿੱਚ ਪੰਜਾਬ ਦੀ ਸੱਤਾ ਮੁੜ ਹਾਸਲ ਕੀਤੀ ਜਾ ਸਕੇ।