ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਭਾਰਤੀ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਪਾਰਟੀ ਕਿਸਾਨਾਂ ਦੇ ਇਸ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਵਿੱਚ ਹਮੇਸ਼ਾ ਨਾਲ ਖੜ੍ਹੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ, ਸਾਡੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਸਾਡੀ ਜਿੱਤ ਹੈ ਤੇ ਸਾਡੀ ਜਿੱਤ ਦੇਸ਼ ਦੀ ਜਿੱਤ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਕਿਸਾਨਾਂ ਦੀ ਜਿੱਤ ਸਾਡੀ ਜਿੱਤ ਹੈ ਤੇ ਸਾਡੀ ਜਿੱਤ ਦੇਸ਼ ਦੀ ਜਿੱਤ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਵੱਲੋਂ ਥੋਪੇ ਗਏ ਖਤਰਨਾਕ ਖੇਤੀ ਕਾਨੂੰਨਾਂ ਵਿਰੁੱਧ ਸਾਡੇ ਸੰਘਰਸ਼ ਦੀ ਅਗਵਾਈ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਤੇ ਹੋਰ ਸੰਸਦ ਮੈਂਬਰਾਂ ਨੇ ਸੰਘਰਸ਼ ਕੀਤਾ। ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ, ਜਦੋਂ ਤੱਕ ਸਾਡੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ। ਜਿਕਰਯੋਗ ਹੈ ਕਿ ਪੰਜਬਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਦੇ ਬਾਹਰ ਧਰਨਾ ਦਿੱਤਾ ਸੀ।