ਮੁੰਬਈ : ਮਹਾਰਾਸ਼ਟਰ ਦੇ ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਰਾਣਾ ਜਦੋਂ ਹਸਪਤਾਲ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਹੱਥ 'ਚ ਹਨੂੰਮਾਨ ਚਾਲੀਸਾ ਨਜ਼ਰ ਆਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਊਧਵ ਸਰਕਾਰ ਨੇ ਬੇਇਨਸਾਫ਼ੀ ਕੀਤੀ ਹੈ, ਇਸ ਦਾ ਹਿਸਾਬ ਜਨਤਾ ਦੇਵੇਗੀ। ਰਾਣਾ ਨੇ ਇਹ ਵੀ ਚੁਣੌਤੀ ਦਿੱਤੀ ਕਿ ਊਧਵ ਠਾਕਰੇ ਮਹਾਰਾਸ਼ਟਰ ਵਿੱਚ ਕਿਸੇ ਵੀ ਥਾਂ ਤੋਂ ਚੋਣ ਲੜਨ, ਉਹ ਉਨ੍ਹਾਂ ਦੇ ਖਿਲਾਫ ਖੜ੍ਹੇ ਹੋਣਗੇ।
ਨਵਨੀਤ ਰਾਣਾ ਨੇ ਕਿਹਾ ਕਿ ਹਨੂੰਮਾਨ ਚਾਲੀਸਾ ਪੜ੍ਹਨ ਲਈ ਮੈਂ 14 ਦਿਨ ਜਾਂ 14 ਸਾਲ ਵੀ ਜੇਲ੍ਹ ਵਿੱਚ ਰਹਿਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਊਧਵ ਠਾਕਰੇ ਨੂੰ ਚੁਣੌਤੀ ਦਿੰਦੀ ਹਾਂ ਕਿ ਉਹ ਮਹਾਰਾਸ਼ਟਰ ਵਿੱਚ ਕਿਤੇ ਵੀ ਮੇਰੇ ਖ਼ਿਲਾਫ਼ ਜਿੱਤ ਦਾ ਪ੍ਰਦਰਸ਼ਨ ਕਰਨ। ਰਾਣਾ ਨੇ ਸਵਾਲ ਕੀਤਾ ਕਿ ਕੀ ਰੱਬ ਦਾ ਨਾਮ ਲੈਣਾ ਗੁਨਾਹ ਹੈ? ਉਨ੍ਹਾਂ ਕਿਹਾ ਕਿ ਊਧਵ ਠਾਕਰੇ ਨੂੰ ਕੁਰਸੀ ਵਿਰਾਸਤ ਵਿੱਚ ਮਿਲੀ ਹੈ ਅਤੇ ਉਨ੍ਹਾਂ ਨੇ ਬੇਇਨਸਾਫ਼ੀ ਕੀਤੀ ਹੈ।