ਇਸਲਾਮਾਬਾਦ : ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸੁਪਰੀਮੋ ਨਵਾਜ਼ ਸ਼ਰੀਫ ਆਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋਣ 'ਤੇ ਜਲਦੀ ਹੀ ਲੰਡਨ ਤੋਂ ਪਰਤਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਵਿਰੋਧੀ ਧਿਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੀਆਂ ਹਰ ਸੰਭਵ ਕੋਸ਼ਿਸ਼ਾਂ ਦੇ ਬਾਵਜੂਦ ਸਿਆਸੀ ਤੌਰ 'ਤੇ ਅਹਿਮ ਪੰਜਾਬ ਸੂਬੇ ਵਿੱਚ 14 ਮਈ ਨੂੰ ਚੋਣਾਂ ਨਹੀਂ ਹੋਣਗੀਆਂ।
ਪੀਐੱਮਐੱਲ-ਐੱਨ ਦੀ ਚੋਣ ਮੁਹਿੰਮ ਦੀ ਨਿਗਰਾਨੀ ਕਰਨਗੇ ਨਵਾਜ਼ ਸ਼ਰੀਫ :ਇਕ ਮੀਡੀਆ ਰਿਪੋਰਟ ਅਨੁਸਾਰ ਨੇ ਪਾਰਟੀ ਦੇ ਇਕ ਸੀਨੀਅਰ ਆਗੂ ਦੇ ਹਵਾਲੇ ਨਾਲ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਜੋ ਇਸ ਸਮੇਂ ਲੰਡਨ 'ਚ ਰਹਿ ਰਹੇ ਹਨ। ਵਾਪਸ ਆਉਣਗੇ ਉਤੇ ਪੀਐੱਮਐੱਲ-ਐੱਨ ਦੀ ਚੋਣ ਮੁਹਿੰਮ ਦੀ ਨਿਗਰਾਨੀ ਕਰਨਗੇ। ਨਵਾਜ਼ (73) ਨਵੰਬਰ 2019 ਤੋਂ ਇਲਾਜ ਲਈ ਲੰਡਨ ਵਿਚ ਰਹਿ ਰਹੇ ਹਨ। ਸੁਪਰੀਮ ਕੋਰਟ ਨੇ ਉਸ ਨੂੰ ਸਜ਼ਾ ਵਿੱਚ ਚਾਰ ਹਫ਼ਤਿਆਂ ਦਾ ਬਰੇਕ ਦਿੱਤਾ ਹੈ। ਲੰਡਨ ਜਾਣ ਤੋਂ ਪਹਿਲਾਂ ਉਹ ਅਲ-ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿੱਚ ਸੱਤ ਸਾਲ ਦੀ ਸਜ਼ਾ ਕੱਟ ਰਿਹਾ ਸੀ।
ਸੂਬਾਈ ਚੋਣਾਂ ਕਰਵਾਉਣ ਦਾ ਮੁੱਦਾ ਪਾਕਿਸਤਾਨ ਦੀ ਸਿਆਸਤ 'ਤੇ ਹਾਵੀ ਰਿਹਾ ਹੈ। ਇਮਰਾਨ ਖਾਨ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ 'ਚ ਮੱਧਕਾਲੀ ਚੋਣਾਂ ਕਰਵਾਉਣ 'ਤੇ ਜ਼ੋਰ ਦੇ ਰਹੇ ਹਨ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 5 ਅਪ੍ਰੈਲ ਨੂੰ ਪੰਜਾਬ 'ਚ 8 ਅਕਤੂਬਰ ਤੱਕ ਚੋਣਾਂ ਮੁਲਤਵੀ ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਅਤੇ ਸੂਬੇ 'ਚ ਚੋਣਾਂ ਦੀ ਤਰੀਕ 14 ਮਈ ਤੈਅ ਕੀਤੀ।