ਪੁਣੇ: ਐਨਸੀਪੀ ਮੁਖੀ ਸ਼ਰਦ ਪਵਾਰ (Sharad Pawar) ਨੇ ਕੇਂਦਰ 'ਤੇ ਸੀਬੀਆਈ (CBI), ਈਡੀ (ED), ਆਈਟੀ (IT), ਐਨਸੀਬੀ (NCB) ਵਰਗੀਆਂ ਜਾਂਚ ਏਜੰਸੀਆਂ (Investigation agencies ) ਦੀ ਦੁਰਵਰਤੋਂ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਗੈਰ-ਭਾਜਪਾ ਸ਼ਾਸਤ ਰਾਜਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਵਾਰ (Sharad Pawar) ਨੇ ਪੁਣੇ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮਹਾਰਾਸ਼ਟਰ ਦੀ ਸਰਕਾਰ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ਕਰੇਗੀ ਅਤੇ ਦੁਬਾਰਾ ਸੱਤਾ ਵਿੱਚ ਆਵੇਗੀ।
ਇਹ ਵੀ ਪੜੋ: BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ
ਪਵਾਰ (Sharad Pawar) ਨੇ ਕਿਹਾ ਕਿ ਕੇਂਦਰ ਮਹਾਰਾਸ਼ਟਰ ਵਿੱਚ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਿਹਾ ਹੈ। ਸੀਬੀਆਈ ਨੂੰ (ਕਿਸੇ ਮਾਮਲੇ ਦੀ ਜਾਂਚ ਲਈ) ਰਾਜ ਸਰਕਾਰਾਂ ਦੀ ਇਜਾਜ਼ਤ ਦੀ ਲੋੜ ਹੁੰਦੀ ਹੈ, ਪਰ ਮਹਾਰਾਸ਼ਟਰ ਵਿੱਚ ਅਜਿਹਾ ਨਹੀਂ ਹੋ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਇੱਥੇ ਕੇਂਦਰ ਸਰਕਾਰ ਵੱਲੋਂ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਸੰਵੇਦਨਸ਼ੀਲਤਾ ਨਾਲ ਨਿਪਟਾਉਣਾ ਚਾਹੀਦਾ ਹੈ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਜ਼ਿਆਦਾਤਰ ਪ੍ਰਦਰਸ਼ਨਕਾਰੀ ਸਰਹੱਦੀ ਸੂਬੇ ਪੰਜਾਬ ਤੋਂ ਹਨ।
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ (prime minister Indira Gandhi) ਦੀ ਖਾਲਿਸਤਾਨ ਅੱਤਵਾਦ ਦੌਰਾਨ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੇ ਅਤੀਤ ਵਿੱਚ ਪੰਜਾਬ ਨੂੰ ਪਰੇਸ਼ਾਨ ਕਰਨ ਦੀ ਕੀਮਤ ਅਦਾ ਕੀਤੀ ਹੈ। ਪਵਾਰ (Sharad Pawar) ਨੇ ਇਹ ਵੀ ਖੁਲਾਸਾ ਕੀਤਾ ਕਿ ਦੋ ਸਾਲ ਪਹਿਲਾਂ ਮਹਾ ਵਿਕਾਸ ਅਹਾਦੀ (ਐਮਵੀਏ) ਦੇ ਗਠਨ ਤੋਂ ਬਾਅਦ ਉਨ੍ਹਾਂ ਨੇ ਉਧਵ ਠਾਕਰੇ (Uddhav Thackeray) ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣਨ 'ਤੇ ਜ਼ੋਰ ਦਿੱਤਾ ਸੀ। “ਠਾਕਰੇ (Uddhav Thackeray) ਨੂੰ ਤਿੰਨ ਪਾਰਟੀਆਂ ਦੇ ਨੇਤਾਵਾਂ (ਐਮਵੀਏ ਵਿੱਚ) ਦੁਆਰਾ ਚੁਣਿਆ ਗਿਆ ਸੀ।