ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਅੱਜ (ਸ਼ੁੱਕਰਵਾਰ) NEET-PG ਕਾਉਂਸਲਿੰਗ (NEET PG Counselling) ਵਿੱਚ ਹੋਰ ਪੱਛੜੀਆਂ ਸ਼੍ਰੇਣੀਆਂ (Other Backward Class-OBC), ਆਰਥਿਕ ਤੌਰ 'ਤੇ ਕਮਜ਼ੋਰ ਵਰਗ (Economically Weeker Section-EWS) ਕੋਟਾ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਇਸ ਸੈਸ਼ਨ ਲਈ 27 ਫੀਸਦੀ ਓਬੀਸੀ ਰਾਖਵੇਂਕਰਨ ਦੀ ਸਰਕਾਰ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜੋ:ਕੋਰੋਨਾ ਦੀ ਪੜਾਈ ’ਤੇ ਮੁੜ ਮਾਰ: ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਮੁਲਤਵੀ
ਸੁਪਰੀਮ ਕੋਰਟ ਨੇ ਇਸ ਸੈਸ਼ਨ ਵਿੱਚ OBC ਅਤੇ EWS ਕੋਟੇ ਲਈ ਸਰਕਾਰ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ NEET PG ਦੇ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ, ਕਿਉਂਕਿ ਹੁਣ ਕਾਊਂਸਲਿੰਗ ਦਾ ਰਸਤਾ ਸਾਫ ਹੋ ਗਿਆ ਹੈ। ਓਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਆਲ ਇੰਡੀਆ ਕੋਟੇ ਦੀਆਂ 27 ਫੀਸਦੀ ਸੀਟਾਂ 'ਤੇ ਰਾਖਵਾਂਕਰਨ ਦਿੱਤਾ ਜਾਵੇਗਾ।