ਨਵੀਂ ਦਿੱਲੀ: NEET PG ਕਾਊਂਸਲਿੰਗ (NEET PG Counselling) 12 ਜਨਵਰੀ ਤੋਂ ਸ਼ੁਰੂ ਹੋਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ।
ਮਾਂਡਵੀਆ ਨੇ ਟਵੀਟ ਕੀਤਾ ਕਿ ਸਿਹਤ ਮੰਤਰਾਲੇ ਦੁਆਰਾ ਰੈਜ਼ੀਡੈਂਟ ਡਾਕਟਰਾਂ ਨੂੰ ਦਿੱਤੇ ਭਰੋਸੇ ਦੇ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਮੈਡੀਕਲ ਕਾਉਂਸਲਿੰਗ ਕਮੇਟੀ ਦੁਆਰਾ 12 ਜਨਵਰੀ 2022 ਤੋਂ NEET PG ਕਾਉਂਸਲਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਕਿ ਇਸ ਨਾਲ ਦੇਸ਼ ਨੂੰ ਕੋਰੋਨਾ ਵਿਰੁੱਧ ਲੜਾਈ ਵਿਚ ਹੋਰ ਤਾਕਤ ਮਿਲੇਗੀ। ਸਾਰੇ ਉਮੀਦਵਾਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
NEET PG ਦੀ ਪ੍ਰੀਖਿਆ 11 ਸਤੰਬਰ 2021 ਨੂੰ ਹੋਈ ਸੀ। ਇਸ ਤੋਂ ਪਹਿਲਾਂ ਜਨਵਰੀ ਅਤੇ ਅਪ੍ਰੈਲ ਵਿੱਚ ਦੋ ਵਾਰ ਇਮਤਿਹਾਨ ਦਾ ਸਮਾਂ ਬਦਲਿਆ ਗਿਆ ਸੀ।
ਦੇਸ਼ ਭਰ ਦੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਰੈਜ਼ੀਡੈਂਟ ਡਾਕਟਰਾਂ ਨੇ ਕਾਉਂਸਲਿੰਗ ਪ੍ਰਕਿਰਿਆ ਨੂੰ ਛੇਤੀ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਮਹੀਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੰਮ ਦਾ ਬਾਈਕਾਟ ਕੀਤਾ ਸੀ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਇੱਕ ਅੰਤਰਿਮ ਆਦੇਸ਼ ਵਿੱਚ ਸਾਲ 2021-22 ਲਈ ਅਧਿਸੂਚਿਤ ਨਿਯਮਾਂ ਦੇ ਅਨੁਸਾਰ NEET PG ਦੀ ਕਾਉਂਸਲਿੰਗ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਹੈ। OBC, EWS ਕੋਟੇ ਦੀ ਵੈਧਤਾ ਨੂੰ ਵੀ ਬਰਕਰਾਰ ਰੱਖਿਆ।
ਵੀਰਵਾਰ 06 ਜਨਵਰੀ ਨੂੰ ਫੈਸਲਾ ਸੁਰੱਖਿਅਤ ਰੱਖਣ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਰਾਸ਼ਟਰੀ ਹਿੱਤ ਵਿੱਚ NEET ਪੀਜੀ ਕਾਉਂਸਲਿੰਗ ਸ਼ੁਰੂ ਕਰਨਾ ਜ਼ਰੂਰੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ NEET PG ਲਈ ਅਕਾਦਮਿਕ ਸੈਸ਼ਨ 2021-22 ਵਿੱਚ EWS ਮਾਪਦੰਡ ਪਹਿਲਾਂ ਨੋਟੀਫਿਕੇਸ਼ਨ ਦੇ ਅਨੁਸਾਰ ਹੋਣਗੇ ਅਤੇ ਭਵਿੱਖ ਵਿੱਚ ਇਸ 'ਤੇ ਫੈਸਲਾ ਲਿਆ ਜਾਵੇਗਾ।
ਡਾਕਟਰਾਂ ਦੀ ਇੱਕ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਅਤੇ ਪ੍ਰਕਿਰਿਆ ਦੇ ਅੰਤ ਵਿੱਚ ਓਬੀਸੀ ਅਤੇ ਈਡਬਲਯੂਐਸ ਰਿਜ਼ਰਵੇਸ਼ਨ ਕੋਟੇ ਵਿੱਚ NEET PG ਕਾਉਂਸਲਿੰਗ ਨੂੰ ਲਾਗੂ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ ਸੀ, ਇਸ 'ਤੇ ਸੁਪਰੀਮ ਕੋਰਟ ਨੇ ਸਾਰੀਆਂ ਮੈਡੀਕਲ ਸੀਟਾਂ ਲਈ ਐਨਈਈਟੀ ਵਿੱਚ ਦਾਖ਼ਲੇ ਲਈ ਆਲ ਇੰਡੀਆ ਕੋਟੇ ਦੀਆਂ ਸੀਟਾਂ ਵਿੱਚ ਓਬੀਸੀ ਲਈ 27 ਫੀਸਦੀ ਅਤੇ ਈਡਬਲਿਊਐਸ ਵਰਗ ਲਈ 10 ਫੀਸਦੀ ਰਾਖਵਾਂਕਰਨ ਦੇਣ ਦੇ ਕੇਂਦਰ ਦੇ ਫੈਸਲੇ ਨਾਲ ਸੰਬੰਧਤ ਪਟੀਸ਼ਨਾਂ 'ਤੇ ਹੁਕਮ ਸੁਰੱਖਿਅਤ ਰੱਖ ਲਿਆ ਸੀ ਨਾਲ ਹੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਮਾਮਲਾ ਹੋਣ ਕਾਰਨ NEET PG ਕਾਉਂਸਲਿੰਗ ਨੂੰ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:Covid PM Modi review :ਕੋਰੋਨਾ ਅਤੇ ਓਮੀਕਰੋਨ ਦੇ ਵੱਧਦੇ ਮਾਮਲਿਆਂ 'ਤੇ ਚਿੰਤਾ, ਪ੍ਰਧਾਨ ਮੰਤਰੀ ਕਰਨਗੇ ਸਮੀਖਿਆ