ਨਵੀਂ ਦਿੱਲੀ: ਦਿੱਲੀ ਵਿੱਚ ਅਧਿਆਪਕਾਂ ਵੱਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਦਿੱਲੀ ਦੇ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਕਰਨ ਦਾ ਸੱਦਾ (DOCTORS TAKE TO STREET CALL) ਦਿੱਤੀ ਹੈ। ਦੱਸ ਦਈਏ ਕਿ ਬੀਤੇ ਦਿਨ ਵਿਰੋਧ ਕਰ ਰਹੇ ਰੈਜ਼ੀਡੈਂਟ ਡਾਕਟਰਾਂ ’ਤੇ ਪੁਲਿਸ ਨੇ ਬੇਰਹਿਮੀ ਨਾਲ ਕਾਰਵਾਈ ਕੀਤੀ ਸੀ ਜਿਸ ਤੋਂ ਮਗਰੋਂ ਕਈ ਡਾਕਟਰਾਂ ਜ਼ਖ਼ਮੀ ਹੋ ਗਏ ਤੇ ਡਾਕਟਰਾਂ ਇਸ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜੋ:ਟਾਵਰ ’ਤੇ ਬੈਠੇ ਅਧਿਆਪਕ ਨੂੰ ਸਿੱਖਿਆ ਮੰਤਰੀ ਨੇ ਉਤਾਇਆ ਹੇਠਾਂ, ਦਿੱਤਾ ਇਹ ਭਰੋਸਾ...
ਪੀਜੀ ਨੀਟ ਕਾਉਂਸਲਿੰਗ (NEET PG Exam) ਵਿੱਚ ਹੋ ਰਹੀ ਦੇਰੀ ਦੇ ਵਿਰੋਧ ਵਿੱਚ ਰੈਜ਼ੀਡੈਂਟ ਡਾਕਟਰ ਸੁਪਰੀਮ ਕੋਰਟ ਵੱਲ ਮਾਰਚ ਕਰ ਰਹੇ ਸਨ ਜਦੋਂ ਦੁਪਹਿਰ ਬਾਅਦ ਉਨ੍ਹਾਂ ਨੂੰ ਆਈਟੀਓ ਨੇੜੇ ਪੁਲਿਸ ਨੇ ਰੋਕ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵਿੱਚੋਂ ਇੱਕ ਹਜ਼ਾਰ ਤੋਂ ਵੱਧ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ, ਡਾਕਟਰਾਂ ਨੇ ਕਿਹਾ ਕਿ ਪੁਲਿਸ ਨੇ ਉਹਨਾਂ ਦੇ ਖਿਲਾਫ ਤਾਕਤ ਦੀ ਵਰਤੋਂ ਕੀਤੀ, ਮਹਿਲਾ ਡਾਕਟਰਾਂ ਨੂੰ ਖਿੱਚਿਆ ਅਤੇ ਉਹਨਾਂ ਦੇ ਫੋਨ ਖੋਹ ਲਏ ਜੋ ਪੁਲਿਸ ਦੀ ਵੀਡੀਓ ਬਣਾ ਰਹੀਆਂ ਸਨ।
ਡਾਕਟਰਾਂ ਨੇ ਕਿਹਾ ਕਿ ਕੋਵਿਡ -19 ਦੇ ਦੌਰਾਨ ਸਾਨੂੰ ਯੋਧੇ ਕਿਹਾ ਗਿਆ, ਦੇਖੋ ਹੁਣ ਸਾਡੇ ਨਾਲ ਕਿਵੇਂ ਦਾ ਵਰਤਾਓ ਕੀਤਾ ਜਾ ਰਿਹਾ ਹੈ। ਇਸ ਨੂੰ ਡਾਕਟਰੀ ਭਾਈਚਾਰੇ ਦੇ ਇਤਿਹਾਸ ਵਿੱਚ ਇੱਕ "ਕਾਲਾ ਦਿਨ" ਦੱਸਦੇ ਹੋਏ, ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਕਿਹਾ ਕਿ ਅੱਜ ਤੋਂ ਬਾਅਦ ਸਾਰੇ ਸਿਹਤ ਸੰਭਾਲ ਅਦਾਰੇ ਮੁਕੰਮਲ ਤੌਰ 'ਤੇ ਬੰਦ (DOCTORS TAKE TO STREET CALL) ਰਹਿਣਗੇ। ਅਸੀਂ ਇਸ ਬੇਰਹਿਮੀ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਤੁਰੰਤ ਰਿਹਾਈ ਦੀ ਮੰਗ ਕਰਦੇ ਹਾਂ।