ਪੰਜਾਬ

punjab

ETV Bharat / bharat

NEET Student Commits Suicide: ਵਾਰਾਣਸੀ 'ਚ NEET ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ - ਵਾਰਾਣਸੀ ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਵਾਰਾਣਸੀ 'ਚ NEET ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਮੁਤਾਬਿਕ ਵਿਦਿਆਰਥੀ ਪਹਿਲਾਂ ਦੋ ਵਾਰ ਫੇਲ੍ਹ ਹੋ ਚੁੱਕਿਆ ਸੀ। (NEET Student Commits Suicide)

After Kota, a student preparing for NEET in Varanasi committed suicide
NEET student commits suicide: ਵਾਰਾਣਸੀ 'ਚ NEET ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

By ETV Bharat Punjabi Team

Published : Sep 25, 2023, 7:57 AM IST

ਵਾਰਾਣਸੀ:ਵਾਰਾਣਸੀ ਵਿੱਚ NEET ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਕਾਸ਼ੀ ਵਿੱਚ ਇੱਕ ਲਾਜ ਵਿੱਚ ਰਹਿੰਦਾ ਸੀ। ਉਹ ਪਿਛਲੇ ਤਿੰਨ ਸਾਲਾਂ ਤੋਂ NEET ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਮੁਤਾਬਿਕ ਨੌਜਵਾਨ ਵਿਦਿਆਰਥੀ ਪਹਿਲਾਂ ਦੋ ਵਾਰ NEET ਵਿੱਚ ਫੇਲ੍ਹ ਹੋਇਆ ਸੀ। ਇਸ ਗੱਲ ਨੂੰ ਲੈ ਕੇ ਉਹ ਕਾਫੀ ਤਣਾਅ ਵਿੱਚ ਸੀ। ਜਿਸ ਕਾਰਨ ਉਸ ਨੇ ਲਾਜ ਦੇ ਕਮਰੇ ਵਿੱਚ ਹੀ ਖੁਦਕੁਸ਼ੀ ਕਰ ਲਈ। ਹਾਲਾਂਕਿ ਮਾਮਲੇ ਸਬੰਧੀ ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। (NEET Student Commits Suicide)

ਤਿੰਨ ਸਾਲ ਤੋਂ ਕਰ ਰਿਹਾ ਸੀ ਟੈਸਟ ਦੀ ਤਿਆਰੀ : ਮਾਮਲਾ ਛੱਤੂਪੁਰ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਫੂਲਪੁਰ ਥਾਣਾ ਖੇਤਰ ਦੇ ਪਿੰਡ ਰਾਮਪੁਰ ਨਿਵਾਸੀ ਕੇਸ਼ਵ ਪ੍ਰਸਾਦ ਮੌਰਿਆ ਦਾ ਪੁੱਤਰ ਸੂਰਜ ਮੌਰਿਆ ਦੁਰਗਾਕੁੰਡ ਸਥਿਤ ਇਕ ਮਸ਼ਹੂਰ ਕੋਚਿੰਗ ਸੈਂਟਰ ਤੋਂ NEET ਦੀ ਤਿਆਰੀ ਕਰ ਰਿਹਾ ਸੀ। ਉਹ ਪਿਛਲੇ ਤਿੰਨ ਸਾਲਾਂ ਤੋਂ ਛੱਤੂਪੁਰ ਨਰਾਇਣੀ ਲਾਜ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਕੇ NEET ਕੋਚਿੰਗ ਦੀ ਪੜ੍ਹਾਈ ਕਰ ਰਿਹਾ ਸੀ। ਐਤਵਾਰ ਨੂੰ ਉਸ ਦੇ ਨਾਲ ਵਾਲੇ ਕਮਰੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਸੂਰਜ ਦੀ ਲਾਸ਼ ਆਪਣੇ ਕਮਰੇ ਵਿੱਚ ਪਈ ਦੇਖੀ। ਇਸ 'ਤੇ ਉਸ ਨੇ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕਾਂ ਨੂੰ ਬੁਲਾ ਲਿਆ। (Student faild in NEET Exam two times before)

ਪ੍ਰੀਖਿਆ ਦਾ ਤਣਾਅ ਹੋਣ ਕਾਰਨ ਕੀਤੀ ਖ਼ੁਦਕੁਸ਼ੀ :ਉਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਲਾਜ ਦੇ ਮਾਲਕ ਨੂੰ ਸੂਚਨਾ ਦਿੱਤੀ। ਲਾਜ ਮਾਲਕ ਨੇ ਦੱਸਿਆ ਕਿ ਸੂਰਜ ਦੀ ਲਾਸ਼ ਐਤਵਾਰ ਦੁਪਹਿਰ ਕਰੀਬ 3 ਵਜੇ ਕਮਰੇ 'ਚੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪਰਿਵਾਰਕ ਮੈਂਬਰਾਂ ਅਤੇ ਉਸਦੇ ਨਾਲ ਰਹਿੰਦੇ ਹੋਰ ਵਿਦਿਆਰਥੀਆਂ ਨੇ ਦੱਸਿਆ ਕਿ ਸੂਰਜ ਦੋ ਵਾਰ NEET ਦੀ ਪ੍ਰੀਖਿਆ ਵਿੱਚ ਫੇਲ ਹੋਣ ਕਾਰਨ ਕਾਫੀ ਤਣਾਅ ਵਿੱਚ ਸੀ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਕਮਰੇ 'ਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਹਾਲਾਂਕਿ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਮਾਮਲੇ ਦੀ ਸ਼ਿਕਾਇਤ ਮਿਲਣ 'ਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ।

ABOUT THE AUTHOR

...view details