ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਬੁੱਧਵਾਰ ਨੂੰ ਚਾਰ ਦਿਨਾਂ ਦੀ ਸਰਕਾਰੀ ਯਾਤਰਾ 'ਤੇ ਭਾਰਤ ਆਉਣ ਵਾਲੇ ਹਨ। ਦਹਿਲ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ 31 ਮਈ ਤੋਂ 3 ਜੂਨ ਤੱਕ ਭਾਰਤ ਦਾ ਦੌਰਾ ਕਰਨਗੇ। ਦੌਰੇ ਦੌਰਾਨ ਨੇਪਾਲੀ ਪ੍ਰਧਾਨ ਮੰਤਰੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ।
ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਬੈਠਕ :ਨੇਪਾਲ ਦੇ ਪ੍ਰਧਾਨ ਮੰਤਰੀ ਬੁੱਧਵਾਰ ਨੂੰ ਦੁਪਹਿਰ 2:50 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣਗੇ। ਦਹਿਲ ਅਗਲੇ ਦਿਨ (ਵੀਰਵਾਰ) ਸਵੇਰੇ 10.30 ਵਜੇ ਮਹਾਤਮਾ ਗਾਂਧੀ ਦੀ ਸਮਾਧ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ। ਨੇਪਾਲੀ ਪ੍ਰਧਾਨ ਮੰਤਰੀ ਦੀਆਂ ਬੁੱਧਵਾਰ ਨੂੰ ਕਾਫੀ ਮੀਟਿੰਗਾਂ ਹਨ, ਜਿਸ ਵਿੱਚ ਸਭ ਤੋਂ ਉੱਪਰ ਹੈ ਪ੍ਰਧਾਨ ਮੰਤਰੀ ਮੋਦੀ ਨਾਲ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਸਵੇਰੇ 11 ਵਜੇ ਮੁਲਾਕਾਤ।
- ਚੀਨ ਨੇ ਜਨਵਰੀ 2023 ਤੋਂ ਹੁਣ ਤੱਕ 60 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਜਾਰੀ ਕੀਤਾ ਵੀਜ਼ਾ : ਚੀਨੀ ਦੂਤਾਵਾਸ
- Delhi Murder Case: ਬੇਰਹਿਮੀ ਨਾਲ ਕਤਲ ਹੋਈ ਨਾਬਾਲਿਗ ਕੁੜੀ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਦੇਵੇਗੀ 10 ਲੱਖ ਰੁਪਏ, ਇਨਸਾਫ ਲਈ ਕੀਤਾ ਜਾਵੇਗਾ ਵਕੀਲ ਦਾ ਪ੍ਰਬੰਧ
- Wrestlers Protest: ਭਲਵਾਨਾਂ ਨੇ ਗੰਗਾ 'ਚ ਤਗਮੇ ਵਹਾਉਣ ਦਾ ਪ੍ਰੋਗਰਾਮ ਕੀਤਾ ਰੱਦ, ਸਰਕਾਰ ਨੂੰ ਦਿੱਤਾ ਪੰਜ ਦਿਨਾਂ ਦਾ ਅਲਟੀਮੇਟਮ