ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ (President of India) ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ ਅਤੇ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ। ਕਲਕੱਤਾ ਹਾਈ ਕੋਰਟ (Calcutta High Court) ਦੇ ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਨੂੰ ਇਲਾਹਾਬਾਦ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਪ੍ਰਕਾਸ਼ ਸ਼੍ਰੀਵਾਸਤਵ ਨੂੰ ਕਲਕੱਤਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ।
ਨਵੇਂ ਮੁੱਖ ਜੱਜਾਂ ਦੀ ਨਿਯੁਕਤੀ
ਇਸ ਦੇ ਨਾਲ ਹੀ ਮੇਘਾਲਿਆ ਦੇ ਜਸਟਿਸ ਰਣਜੀਤ ਵੀ ਮੋਰੇ ਨੂੰ ਉਸੇ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਜਸਟਿਸ ਆਰਵੀ ਮਲੀਮਠ ਹੁਣ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਹੋਣਗੇ। ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਰਿਤੂ ਰਾਜ ਅਵਸਥੀ ਕਰਨਾਟਕ ਹਾਈ ਕੋਰਟ ਦੇ ਮੁੱਖ ਜੱਜ ਹੋਣਗੇ। ਇਸੇ ਤਰ੍ਹਾਂ ਕਰਨਾਟਕ ਹਾਈ ਕੋਰਟ ਦੇ ਜਸਟਿਸ ਅਰਵਿੰਦ ਕੁਮਾਰ ਨੂੰ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਰਮੋਟ ਕੀਤਾ ਗਿਆ ਹੈ।