ਨਵੀਂ ਦਿੱਲੀ:ਅੱਜ ਸਵੇਰੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ ਨਵੇਂ ਕੇਸਾਂ ਦੀ ਘੋਸ਼ਣਾ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 1112 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਕੋਰੋਨਾ ਵਾਇਰਸ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 44646880 ਹੋ ਗਈ ਹੈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 20821 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1892 ਲੋਕ ਕੋਰੋਨਾ ਤੋਂ ਠੀਕ ਹੋਏ ਹਨ।
ਵੀਰਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਲਾਗ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 5,28,987 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.05 ਪ੍ਰਤੀਸ਼ਤ ਹੈ, ਜਦੋਂ ਕਿ ਕੋਵਿਡ-19 ਤੋਂ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.77 ਫੀਸਦ ਹੋ ਗਈ ਹੈ।
ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 786 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਲਾਗ ਦੀ ਰੋਜ਼ਾਨਾ ਦਰ 0.77 ਫੀਸਦ ਸੀ ਜਦੋਂ ਕਿ ਹਫਤਾਵਾਰੀ ਲਾਗ ਦਰ 1.06 ਪ੍ਰਤੀਸ਼ਤ ਦਰਜ ਕੀਤੀ ਗਈ ਸੀ। ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,40,97,072 ਹੋ ਗਈ ਹੈ ਅਤੇ ਮੌਤ ਦਰ 1.18 ਫੀਸਦ ਦਰਜ ਕੀਤੀ ਗਈ ਹੈ। ਦੇਸ਼ ਵਿਆਪੀ ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਵੈਕਸੀਨ ਦੀਆਂ 219.57 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।