ਨਵੀਂ ਦਿੱਲੀ:ਦੇਸ਼ ਦੇ ਕਈ ਇਲਾਕਿਆਂ ਚ ਕੋਰੋਨਾ ਮਹਾਂਮਾਰੀ (Corona Virus) ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ (New Covid Strain Named Omicron) ਨੇ ਵੀ ਦੁਨੀਆਭਰ ਦੇ ਦੇਸ਼ਾਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਸਾਰਿਆਂ ਹਾਲਾਤ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਚ ਪੱਧਰੀ ਬੈਠਕ ਕੀਤੀ ਜਾ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੀਐੱਮ ਨਰਿੰਦਰ ਮੋਦੀ (PM Narendra Modi) ਨੂੰ ਕੋਰੋਨਾ ਦੇ ਨਵੇਂ ਵੈਰੀਐਂਟ (covid new variant ) ਨੂੰ ਲੈ ਕੇ ਅਪੀਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀ ਪੀਐੱਮ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ਾਂ ਤੋਂ ਉਡਾਣਾਂ ਬੰਦ ਕਰਨੇ ਚਾਹੀਦੇ ਹਨ। ਜੋ ਕੋਵਿਡ -19 ਦੇ ਨਵੇਂ ਰੂਪ ਤੋਂ ਪ੍ਰਭਾਵਿਤ ਹਨ। ਦਿੱਲੀ ਸੀਐੱਮ ਕੇਜਰੀਵਾਲ ਨੇ ਅੱਗੇ ਕਿਹਾ ਕਿ ਬਹੁਤ ਹੀ ਮੁਸ਼ਕਿਲ ਨਾਲ ਸਾਡਾ ਦੇਸ਼ ਕੋਰੋਨਾ ਦੇ ਪ੍ਰਭਾਵ ਤੋਂ ਬਹਾਰ ਨਿਕਲਿਆ ਹੈ। ਸਾਨੂੰ ਇਸ ਨਵੇਂ ਰੂਪ ਨੂੰ ਭਾਰਤ ਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।
24 ਘੰਟਿਆਂ ‘ਚ 8,318 ਨਵੇਂ ਕੋਵਿਡ ਮਾਮਲੇ ਆਏ ਸਾਹਮਣੇ, 465 ਮੌਤਾਂ