ਨਵੀਂ ਦਿੱਲੀ: ਕਾਂਗਰਸ ਨੇ ਦਾਅਵਾ ਕੀਤਾ ਕਿ ਦੇਸ਼ ਦੀ ਆਰਥਿਕਤਾ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੌਰਾਨ ਭਿਆਨਕ ਮੰਦੀ ਦੀ ਚਪੇਟ ਵਿੱਚ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿਰਫ ਇਸ ਖ਼ਬਰ ਨੂੰ ਰੋਕਣ ਲਈ ਪੈਕੇਜ ਦਾ ਐਲਾਨ ਕੀਤਾ ਸੀ। ਪਾਰਟੀ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਇਹ ਵੀ ਦੋਸ਼ ਲਗਾਇਆ ਕਿ ਆਰਥਿਕਤਾ ਨੂੰ ਮੁੜ ਲੀਹ ‘ਤੇ ਲੈ ਕੇ ਆਉਂਣ ਦੀ ਕੋਈ ਯੋਜਨਾ ਨਹੀਂ ਹੈ।
ਖ਼ਬਰਾਂ ਦੇ ਮੁਤਾਬਕ, ਰਿਜ਼ਰਵ ਬੈਂਕ ਆਫ ਇੰਡੀਆ ਦਾ ਅਨੁਮਾਨ ਹੈ ਕਿ ਵਿੱਤੀ ਸਾਲ 2020-21 ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਵਿੱਚ ਕੁੱਲ ਘਰੇਲੂ ਉਤਪਾਦ ਦਾ 8.6 ਫੀਸਦੀ ਘੱਟ ਜਾਵੇਗਾ। ਸਾਬਕਾ ਵਿੱਤ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘ਸਰਕਾਰੀ ਅੰਕੜਿਆਂ ਮੁਤਾਬਕ ਇਤਿਹਾਸ ਵਿੱਚ ਪਹਿਲੀ ਵਾਰ, ਆਰਥਿਕਤਾ ਮੰਦੀ ਵਿੱਚ ਗਈ ਹੈ। ਜਿਹੜੇ ਅੰਕੜੇ ਸਾਹਮਣੇ ਆ ਰਹੇ ਹਨ, ਉਸ ਤੋਂ ਸੰਕੇਤ ਮਿਲਦਾ ਹੈ ਕਿ ਜੀਡੀਪੀ ਦੂਜੀ ਤਿਮਾਹੀ ਵਿੱਚ 8.6% ਦੀ ਗਿਰਾਵਟ ਆਈ ਹੈ। ਲਗਾਤਾਰ ਦੋ ਤਿਮਾਹੀਆਂ ਵਿੱਚ ਨਕਾਰਾਤਮਕ ਵਿਕਾਸ ਦਰ ਦਾ ਅਰਥ ਹੈ ਭਿਆਨਕ ਮੰਦੀ ।