ਨਵੀਂ ਦਿੱਲੀ: ਭਾਰਤੀ ਸੈਨਾ ਦੇ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਹੈ।
ਪੀਓਕੇ 'ਚ ਭਾਰਤੀ ਫੌਜ ਦੀ ਕਾਰਵਾਈ ਦੀਆਂ ਖ਼ਬਰਾਂ ਅਫਵਾਹ: ਡੀਜੀਐਮਓ - POK
ਡੀਜੀਐਮਓ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਪੀਓਕੇ 'ਚ ਭਾਰਤੀ ਫੌਜ ਦੀ ਕਾਰਵਾਈ ਦੀਆਂ ਖ਼ਬਰਾਂ ਨੂੰ ਅਫਵਾਹ ਦੱਸਿਆ। ਕਈ ਨਿਉਜ਼ ਏਜੰਸੀਆਂ ਨੇ ਫੌਜ ਦੀ ਕਾਰਵਾਈ ਦੀ ਖ਼ਬਰ ਰਿਪੋਰਟ ਕੀਤੀ ਸੀ।
ਲੈਫਟੀਨੈਂਟ ਜਨਰਲ ਪਰਮਜੀਤ ਸਿੰਘ
ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਨੇ ਕਿਹਾ ਕਿ 'ਕੰਟਰੋਲ ਰੇਖਾ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚ ਭਾਰਤੀ ਫੌਜ ਦੀ ਕਾਰਵਾਈ ਦੀਆਂ ਖਬਰਾਂ ਝੂਠੀਆਂ ਹਨ।'
ਡੀਜੀਐਮਓ ਨੂੰ ਇਹ ਸਪਸ਼ਟੀਕਰਣ ਇਸ ਲਈ ਦੇਣਾ ਪਿਆ ਕਿਉਂਕਿ ਮੀਡੀਆ 'ਚ ਭਾਰਤ ਵੱਲੋਂ ਪੀਓਕੇ 'ਚ ਪਿੰਨਪੁਆਇੰਟ ਸਟਰਾਈਕ ਦੀਆਂ ਖ਼ਬਰਾਂ ਵਾਇਰਲ ਹੋਈਆਂ ਸਨ।