ਚੰਡੀਗੜ੍ਹ: ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਸੂਚੀ ਵਿੱਚ ਸ਼ਾਮਲ ਸਾਰੇ ਲੋਕਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸੂਚੀ ਵਿੱਚ ਪਰਮਜੀਤ ਸਿੰਘ ਪੰਮਾ, ਕੁਲਵੰਤ ਮੁਠੱਡਾ, ਸੁਖਪਾਲ ਸਿੰਘ, ਸਰਬਜੀਤ ਬਨੂੜ, ਕੁਲਵੰਤ, ਗੁਰਪ੍ਰੀਤ ਸਿੰਘ, ਹਰਜਾਪ, ਹਰਪ੍ਰੀਤ ਸਿੰਘ, ਰਣਜੀਤ ਨੀਟਾ, ਗੁਰਮੀਤ ਸਿੰਘ, ਜਸਮੀਤ ਹਕੀਮਜ਼ਾਦਾ, ਗੁਰਜੰਟ ਢਿੱਲੋਂ, ਲਖਬੀਰ ਰੋਡੇ, ਅਮਰਦੀਪ ਪੁਰੇਵਾਲ, ਜਤਿੰਦਰ ਡੀ ਗਰੇਵਾਲ, ਡਾ. ਐਸ ਹਿੰਮਤ ਸਿੰਘ, ਵਧਾਵਾ ਸਿੰਘ (ਬੱਬਰ ਚਾਚਾ) ਅਤੇ ਜੇ ਧਾਲੀਵਾਲ ਦੇ ਨਾਮ ਸ਼ਾਮਲ ਹਨ।
NIA Released New List Of Khalistani Supporters: NIA ਨੇ ਜਾਰੀ ਕੀਤੀ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ, ਜਾਇਦਾਦ ਕੁਰਕ ਕਰਨ ਦੀ ਤਿਆਰੀ - ਭਾਰਤ ਸਰਕਾਰ
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਸੂਚੀ ਵਿੱਚ ਸ਼ਾਮਲ ਸਾਰੇ ਲੋਕਾਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ।
Published : Sep 24, 2023, 3:11 PM IST
ਗੁਰਪਤਵੰਤ ਪੰਨੂ ਦੀ ਜਾਇਦਾਦ ਜ਼ਬਤ: NIA ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਖਾਨਕੋਟ 'ਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ 46 ਕਨਾਲ ਜ਼ਮੀਨ ਜ਼ਬਤ ਕਰ ਲਈ ਹੈ। ਇਹ ਵਾਹੀਯੋਗ ਜ਼ਮੀਨ ਹੈ। ਖਾਨਕੋਟ ਪੰਨੂੰ ਦਾ ਜੱਦੀ ਪਿੰਡ ਹੈ। ਚੰਡੀਗੜ੍ਹ ਦੇ ਸੈਕਟਰ 15C ਸਥਿਤ ਉਸ ਦੇ ਘਰ ਨੂੰ ਵੀ ਐਨਆਈਏ ਨੇ ਜ਼ਬਤ ਕਰ ਲਿਆ ਹੈ। ਇਸ ਤੋਂ ਪਹਿਲਾਂ 2020 ਵਿੱਚ ਵੀ ਉਸ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਸਨ। ਕਾਨੂੰਨੀ ਤੌਰ 'ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦਾ ਮਾਲਕ ਨਹੀਂ ਰਿਹਾ। ਇਸੇ ਤਰ੍ਹਾਂ ਜਲੰਧਰ 'ਚ ਅੱਤਵਾਦੀ ਨਿੱਝਰ ਦੀ ਜਾਇਦਾਦ ਵੀ ਜ਼ਬਤ ਕੀਤੀ ਗਈ। ਇਹ ਜਾਇਦਾਦ ਹੁਣ ਸਰਕਾਰ ਦੀ ਹੈ। ਭਾਰਤ ਸਰਕਾਰ ਨੇ 2019 ਵਿੱਚ ਪੰਨੂ ਦੇ ਸੰਗਠਨ SFJ 'ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਯਾਨੀ UAPA ਦੇ ਤਹਿਤ ਪਾਬੰਦੀ ਲਗਾ ਦਿੱਤੀ ਸੀ। ਇਸ ਸਬੰਧੀ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਸਿੱਖ ਰੈਫਰੈਂਡਮ ਦੀ ਆੜ ਵਿੱਚ ਸਿੱਖ ਫਾਰ ਜਸਟਿਸ ਜਥੇਬੰਦੀ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਵਾਦ ਨੂੰ ਬੜ੍ਹਾਵਾ ਦੇ ਰਹੀ ਹੈ।
- Devinder Pal Singh Bhullar released on parole: ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਅੱਠ ਹਫ਼ਤਿਆਂ ਦੀ ਪੈਰੋਲ, ਜਾਣੋ ਪੂਰਾ ਮਾਮਲਾ
- Manpreet Badal Files Petition Anticipatory Bail: ਗ੍ਰਿਫਤਾਰੀ ਦੇ ਡਰੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ, 26 ਨੂੰ ਸੁਣਵਾਈ
- Shiv Sena protest against Canada PM: ਕੈਨੇਡਾ PM ਟਰੂਡੋ ਦੇ ਬਿਆਨ ਨੂੰ ਲੈਕੇ ਸ਼ਿਵ ਸੈਨਾ ਟਕਸਾਲੀ ਨੇ ਕੈਨੇਡਾ ਦਾ ਝੰਡਾ ਫੂਕ ਕੇ ਕੀਤਾ ਵਿਰੋਧ ਪ੍ਰਦਰਸ਼ਨ
ਨਿੱਝਰ ਦੇ ਘਰ ਦੇ ਬਾਹਰ ਚਿਪਕਾਇਆ ਗਿਆ ਨੋਟਿਸ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੰਜਾਬ ਵਾਲੇ ਘਰ 'ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਹੈ। ਨਿੱਝਰ ਦਾ ਘਰ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਵਿੱਚ ਹੈ। ਜਿਸ ਨੂੰ ਤਾਲਾ ਲੱਗਿਆ ਹੋਇਆ ਹੈ। ਐਨਆਈਏ ਦੀ ਟੀਮ ਸ਼ਨੀਵਾਰ ਨੂੰ ਇੱਥੇ ਪਹੁੰਚੀ ਅਤੇ ਟੀਮ ਨੇ ਨਿੱਝਰ ਦੇ ਘਰ ਦੇ ਬਾਹਰ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ। ਨਿੱਝਰ ਦੇ ਘਰ 'ਤੇ ਚਿਪਕਾਇਆ ਨੋਟਿਸ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਕਮ ਐਨਆਈਏ ਅਦਾਲਤ ਤੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ 'ਚ ਰਿਸ਼ਤੇਦਾਰ ਅਤੇ ਨਜ਼ਦੀਕੀ ਮੈਂਬਰ 11 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ।