ਚੇਨਈ: ISIS ਦੇ ਕੱਟੜਪੰਥ ਅਤੇ ਭਰਤੀ ਮਾਮਲੇ 'ਚ NIA ਨੇ ਤਾਮਿਲਨਾਡੂ ਅਤੇ ਤੇਲੰਗਾਨਾ ਦੋਹਾਂ ਸੂਬਿਆਂ 'ਚ 30 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਤਾਮਿਲਨਾਡੂ 'ਚ ਸ਼ੱਕੀ ਅੱਤਵਾਦੀ ਮਾਡਿਊਲ ਮਾਮਲੇ 'ਚ ਕਈ ਸ਼ਹਿਰਾਂ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਸਾਰੇ ਸ਼ੱਕੀ ਸਥਾਨਾਂ ਅਤੇ ਦਫਤਰਾਂ ਦੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਡੀਐਮਕੇ ਕੌਂਸਲਰ ਮੁਬਾਸਿਰਾ ਐਮ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਕਿਹੜੇ-ਕਿਹੜੇ ਦਸਤਾਵੇਜ਼ ਜ਼ਬਤ ਕੀਤੇ ਗਏ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਜਾਣਕਾਰੀ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਤਾਮਿਲਨਾਡੂ 'ਚ ਕਈ ਥਾਵਾਂ 'ਤੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੋਇੰਬਟੂਰ 'ਚ ਡੀਐੱਮਕੇ ਦਾ ਇਕ ਕੌਂਸਲਰ ਏਜੰਸੀ ਦੇ ਰਡਾਰ 'ਤੇ ਸੀ। ਸੂਤਰਾਂ ਨੇ ਦੱਸਿਆ ਕਿ ਚੇਨਈ, ਕੋਇੰਬਟੂਰ ਅਤੇ ਟੇਨਕਾਸੀ ਵਿੱਚ ਵੱਖ-ਵੱਖ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ।