ਨਵੀਂ ਦਿੱਲੀ: ਐਨਆਈਏ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਲੰਧਰ 'ਚ ਹਿੰਦੂ ਪੁਜਾਰੀ ਦਾ ਕਤਲ ਕਰਨ ਵਾਲੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ NIA ਨੇ ਇਨਾਮ ਦਾ ਐਲਾਨ ਕੀਤਾ ਹੈ।
ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (KTF) ਦੁਆਰਾ ਰਚੀ ਗਈ ਸਾਜ਼ਿਸ਼ ਵਿੱਚ ਲੋੜੀਂਦਾ ਹੈ। ਅਜਿਹੇ 'ਚ NIA ਨੇ ਭਗੌੜੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਹੈ।
ਐਨਆਈਏ ਨੇ ਦੱਸਿਆ ਕਿ ਕੈਨੇਡਾ ਸਥਿਤ ਮੁਲਜ਼ਮਾਂ ਅਰਸ਼ਦੀਪ ਸਿੰਘ ਅਤੇ ਹਰਦੀਪ ਸਿੰਘ ਨਿੱਝਰ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਕਮਲਜੀਤ ਸ਼ਰਮਾ ਅਤੇ ਰਾਮ ਸਿੰਘ ਨੇ ਜਲੰਧਰ ਦੇ ਫਿਲੌਰ ਸਥਿਤ ਪਿੰਡ ਭਾਰ ਸਿੰਘ ਪੁਰਾ ਵਿਖੇ ਇੱਕ ਹਿੰਦੂ ਪੁਜਾਰੀ ਕਮਲਦੀਪ ਸ਼ਰਮਾ 'ਤੇ ਹਮਲਾ ਕੀਤਾ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਇਹ ਕੇਸ 31 ਜਨਵਰੀ 2021 ਨੂੰ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਵਿਖੇ ਦਰਜ ਕੀਤਾ ਗਿਆ ਸੀ। ਐਨਆਈਏ ਨੇ 8 ਅਕਤੂਬਰ 2021 ਨੂੰ ਕੇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।
ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਪੰਜਾਬ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਕੈਨੇਡਾ ਵਿੱਚ ਰਹਿ ਰਿਹਾ ਹੈ। ਇਹ ਅੱਤਵਾਦੀ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਮਾਹਿਰ ਹੈ। ਕੈਨੇਡਾ 'ਚ ਰਹਿ ਕੇ ਨਿੱਝਰ ਨੇ ਪੰਜਾਬ ਸਮੇਤ ਕਈ ਹੋਰ ਸੂਬਿਆਂ 'ਚ ਹਿੰਦੂ ਵਿਰੋਧੀ ਅਤੇ ਖਾਲਿਸਤਾਨੀ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ।
ਹਰਦੀਪ ਸਿੰਘ ਨਿੱਝਰ ਖਿਲਾਫ ਟਾਰਗੇਟ ਕਿਲਿੰਗ ਦੇ ਮਾਮਲੇ 'ਚ ਪੰਜਾਬ ਅਤੇ NIA ਹੈੱਡਕੁਆਰਟਰ 'ਚ ਵੀ ਕਈ ਮਾਮਲੇ ਦਰਜ ਹਨ। ਪੰਜਾਬ 'ਚ ਹੋਏ 3 ਅੱਤਵਾਦੀ ਹਮਲਿਆਂ ਦੀ ਜਾਂਚ 'ਚ ਨਿੱਝਰ ਦਾ ਨਾਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਦੀਆਂ ਹਵੇਲੀ ਦੇ ਮੰਜ਼ਰ ਦੀਆਂ ਤਸਵੀਰਾਂ