ਚੰਡੀਗੜ੍ਹ/ਮੁਕਤਸਰ ਸਾਹਿਬ:ਐਨਆਈਏ ਵੱਲੋਂ ਲਗਤਾਰ ਗੈਂਗਸਟਰਾਂ ਉੱਤੇ ਨਕੇਲ ਕੱਸੀ ਜਾ ਰਹੀ ਹੈ ਤੇ ਪੂਰੇ ਦੇਸ਼ ਵਿੱਚ ਗੈਂਗਸਟਰਾਂ ਦੇ ਨਾਲ ਸਬੰਧਿਤ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਨੇ ਮੰਗਲਵਾਰ ਸਵੇਰੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ 70 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ। ਗੈਂਗਸਟਰ ਵਿਰੋਧੀ ਕਾਰਵਾਈ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ ਅਤੇ ਹੋਰ ਰਾਜਾਂ ਵਿੱਚ ਕਈ ਥਾਵਾਂ 'ਤੇ ਚੱਲ ਰਹੀ ਹੈ।
ਗਿੱਦੜਬਾਹਾ ਵਿੱਚ ਛਾਪੇਮਾਰੀ:ਇਸੇ ਕੜੀ ਤਹਿਤ ਐਨਆਈਏ ਦੀ ਟੀਮ ਗਿੱਦੜਬਾਹਾ ਵਿੱਚ ਪਹੁੰਚੀ, ਜਿੱਥੇ ਅਕਾਲੀ ਦਲ ਦੇ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਕਿੰਗਰਾ ਦੇ ਘਰ ਅਤੇ ਫਾਰਮ ਹਾਊਸ ਉੱਤੇ ਤੜਕਸਾਰ NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ ਇਸ ਬਾਰੇ ਹਾਲੇ ਕੋਈ ਪਤਾ ਨਹੀਂ ਲੱਗਿਆ ਕਿ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ, ਪਰ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਲੱਖੀ ਕਿੰਗਰਾ ਦੇ ਗੈਂਗਸਟਰਾਂ ਨਾਲ ਕਥਿਤ ਲਿੰਕ ਹੋ ਸਕਦੇ ਹਨ ਜਿਸ ਕਰਕੇ ਵੱਡੇ ਪੱਧਰ ਉੱਤੇ ਰੇਡ ਕੀਤੀ ਜਾ ਰਹੀ ਹੈ। ਇਸ ਅਧਾਰਿਤ ਤੌਰ ਉੱਤੇ ਕੋਈ ਪੁਸ਼ਟੀ ਨਹੀਂ ਹੈ।
ਇਹ ਵੀ ਪੜੋ:Jaito Da Morcha History : ਜਾਣੋ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਤੇ ਜੈਤੋ ਦੇ ਮੋਰਚੇ ਦਾ ਇਤਿਹਾਸ
ਬਠਿੰਡਾ ਵਿੱਚ ਛਾਪੇਮਾਰੀ:ਐਨਆਈਏ ਵੱਲੋਂ ਬਠਿੰਡਾ ਦੇ ਪਿੰਡ ਮਸਾਣਾ ਵਿਖੇ ਗੈਂਗਸਟਰ ਰੰਮੀ ਮਸ਼ਾਨਾ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ। ਦੱਸ ਦਈਏ ਕਿ ਗੈਂਗਸਟਰ ਰੰਮੀ ਮਸ਼ਾਨਾ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸ ਉੱਤੇ ਕਰੀਬ 3 ਦਰਜਨ ਮਾਮਲੇ ਦਰਜ ਹਨ।