ਨਵੀਂ ਦਿੱਲੀ:ਵਿਧਾਨ ਸਭਾ ਚੋਣਾਂ ਵਾਲੇ 5 ਰਾਜਾਂ ਵਿੱਚ ਕੋਵਿਡ ਟੀਕਾਕਰਨ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਈ ਫੋਟੋ ਨਹੀਂ (Photo of Prime Minister Narendra Modi on covid Vaccination Certificate) ਹੋਵੇਗੀ। ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲਾ ਟੀਕੇ ਦੇ ਸਰਟੀਫਿਕੇਟ ਤੋਂ ਮੋਦੀ ਦੀ ਤਸਵੀਰ ਹਟਾਉਣ ਲਈ ਕੋਵਿਨ ਪਲੇਟਫਾਰਮ 'ਤੇ ਜ਼ਰੂਰੀ ਫਿਲਟਰ ਲਗਾਏਗਾ।
ਇਹ ਵੀ ਪੜੋ:ਵਿਧਾਨ ਸਭਾ ਚੋਣਾਂ 2022: ਡੇਰਾ ਵੋਟਰਾਂ 'ਤੇ ਸਿਆਸਤਦਾਨਾਂ ਦੀ ਟੇਕ
ਚੋਣ ਕਮਿਸ਼ਨ ਨੇ ਸ਼ਨੀਵਾਰ (Election Commission announced on Saturday) ਨੂੰ ਐਲਾਨ ਕੀਤਾ ਕਿ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ 7 ਮਾਰਚ ਤੱਕ ਸੱਤ ਪੜਾਵਾਂ ਵਿੱਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਰਕਾਰਾਂ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।