ਕਲਕੱਤਾ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਲਕੱਤਾ 'ਚ ਮਹਿਬੂਬਾ ਮੁਫ਼ਤੀ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕਿਹਾ ਕਿਸੇ ਵੀ ਸਿੱਖ ਨੂੰ ਦੇਸ਼ ਵਿਰੋਧੀ ਤੇ ਖਾਲੀਸਤਾਨੀ ਨਾ ਕਿਹਾ ਜਾਵੇ।
ਦਰਅਸਲ ਜੰਮੂ -ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੋਦੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ''ਜੰਮੂ ਵਿੱਚ ਅੱਜ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ।'' ਉਨ੍ਹਾਂ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਸੀ ਕਿ ''ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜੰਮੂ -ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਣੀਆਂ ਸ਼ੁਰੂ ਹੋ ਜਾਣਗੀਆਂ।'' ਪਰ ਅੱਜ ਇਸਦੀ ਦੇਸ਼ ਵਿੱਚ ਸਭ ਤੋਂ ਵੱਧ ਬੇਰੁਜ਼ਗਾਰੀ ਦਰ ਹੈ. ਓਹਨਾ ਕਿਹਾ ਸੀ ਕਿ ਫੀਤਾ ਕੱਟਣ ਲਈ ਦੇਸ਼ ਦੇ 70 ਮੰਤਰੀ ਇੱਥੇ ਪਹੁੰਚ ਰਹੇ ਹਨ.