ਪੰਜਾਬ

punjab

ETV Bharat / bharat

ਬੇਅਦਬੀ ਮਾਮਲਾ : ਡੇਰਾ ਸਿਰਸਾ ਮੁਖੀ ਵੀਡੀਓ ਕਾਨਫਰੰਸ ਰਾਹੀਂ ਹੋਏ ਫ਼ਰੀਦਕੋਟ ਅਦਾਲਤ ਵਿਚ ਪੇਸ਼ - ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣਗੇ

ਦੱਸਣਯੋਗ ਹੈ ਕਿ ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਇਸ ਨਾਲ ਹੀ ਕਰੀਬ 6 ਨਾਮਜ਼ਦ ਪ੍ਰੇਮੀ ਵੀ ਫ਼ਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਅੱਜ ਸਾਰੇ ਨਾਮਜ਼ਦਾਂ ਨੂੰ ਮਾਨਯੋਗ ਅਦਾਲਤ ਵਲੋਂ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪੜ੍ਹੋ ਪੂਰੀ ਖ਼ਬਰ ...

ਰਾਮ ਰਹੀਮ
ਰਾਮ ਰਹੀਮ

By

Published : May 16, 2022, 10:45 AM IST

Updated : May 16, 2022, 3:50 PM IST

ਫ਼ਰੀਦਕੋਟ :ਬੇਅਦਬੀ ਮਾਮਲਿਆਂ ਵਿਚ ਡੇਰਾ ਪ੍ਰੇਮੀਆਂ ਦੀ ਫ਼ਰੀਦਕੋਟ ਅਦਾਲਤ ਵਿਚ ਪੇਸ਼ੀ ਹੋਈ। ਤਿੰਨ ਵੱਖ ਵੱਖ ਬੇਅਦਬੀ ਮਾਮਲਿਆਂ ਵਿਚ ਨਾਮਜਦ ਡੇਰਾ ਪ੍ਰੇਮੀ ਸ਼ਕਤੀ ਸਿੰਘ, ਨਿਸ਼ਾਨ ਸਿੰਘ , ਬਲਜੀਤ ਸਿੰਘ, ਸੁਖਜਿੰਦਰ ਸਿੰਘ ,ਰਣਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਸ਼ਰਮਾ ਫ਼ਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਅੱਜ ਸਾਰੇ ਨਾਮਜ਼ਦਾਂ ਨੂੰ ਮਾਨਯੋਗ ਅਦਾਲਤ ਵਲੋਂ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਫ਼ਰੀਦਕੋਟ ਅਦਾਲਤ ਵਿੱਚ ਅੱਜ ਪੇਸ਼ੀ ਹੋਈ। ਦੱਸਣਯੋਗ ਹੈ ਕਿ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਇਸ ਨਾਲ ਹੀ ਕਰੀਬ 6 ਨਾਮਜਦ ਪ੍ਰੇਮੀ ਵੀ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ।

ਬੇਅਦਬੀ ਮਾਮਲਾ : ਡੇਰਾ ਸਿਰਸਾ ਮੁਖੀ ਵੀਡੀਓ ਕਾਨਫਰੰਸ ਰਾਹੀਂ ਹੋਏ ਫ਼ਰੀਦਕੋਟ ਅਦਾਲਤ ਵਿਚ ਪੇਸ਼

ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਜੋ ਜੇਲ੍ਹ ਵਿੱਚ ਬੰਦ ਹੈ ਅਤੇ ਡੇਰਾ ਨੈਸ਼ਨਲ ਕਮੇਟੀ ਦੇ ਤਿੰਨ ਹੋਰ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ। ਇਹਨਾਂ ਸਾਰਿਆਂ ਦਾ ਸਬੰਧ ਡੇਰਾ ਸਿਰਸਾ ਨਾਲ ਹੈ ਅਤੇ ਇਹਨਾਂ ਉੱਤੇ ਐੱਫਆਈਆਰ 63 ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 'ਸਿਟ' ਮੁਖੀ ਡੀਆਈਜੀ ਰਣਬੀਰ ਸਿੰਘ ਨੇ ਦੱਸਿਆ ਸੀ ਕਿ ਉਹਨਾਂ ਨੇ ਸਪੱਸ਼ਟ ਤਿੰਨ ਵਾਰੰਟ ਹਾਸਲ ਕਰ ਲਏ ਹਨ, ਜਦਕਿ ਸੌਧਾ ਸਾਧ ਨੂੰ ਸੁਨਾਰੀਆ ਜੇਲ੍ਹ ਵਿੱਚੋਂ ਕਾਨੂੰਨ ਅਨੁਸਾਰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 5 ਕਥਿਤ ਦੋਸ਼ੀਆਂ ਨੇ ਮੰਨਿਆ ਸੀ ਕਿ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰੀ ਕਰਨ ਸਬੰਧੀ ਉਹਨਾਂ ਨੂੰ ਡੇਰੇ ਦੇ ਉੱਚ ਆਗੂਆਂ ਦੇ ਫੋਨ ਆਉਂਦੇ ਰਹਿੰਦੇ ਸੀ। ਦੋਸ਼ੀਆਂ ਤੋਂ ਪੁੱਛਗਿੱਛ ਕਰਨ ਉੱਤੇ ਹੋਰ ਵੀ ਕਈ ਖ਼ੁਾਲਸੇ ਅਤੇ ਕਈ ਵਿਅਕਤੀਆਂ ਦੇ ਨਾਮ ਸਾਹਮਣੇ ਆਉਣ ਆਏ ਸੀ। ਡੀਆਈਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਬੀਤੀ 22 ਅਪ੍ਰੈਲ 2020 ਨੂੰ ਸਪੈਸ਼ਲ ਟੀਮ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਤੋਂ ਬਾਅਦ ਉਹਨਾਂ ਨੇ ਪੂਰੀ ਇਮਾਨਦਾਰੀ ਨਾਲ ਰਿਪੋਰਟ ਪੇਸ਼ ਕੀਤੀ ਸੀ।

ਇਹ ਵੀ ਪੜ੍ਹੋ: 'ਪੰਜਾਬ 'ਚ ਡਰੋਨ, ਹਥਿਆਰ ਤੇ ਨਸ਼ੀਲੇ ਪਦਾਰਥ ਆਉਣ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ'

Last Updated : May 16, 2022, 3:50 PM IST

ABOUT THE AUTHOR

...view details