ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਮਰੀਕਾ (USA) ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਜਿਸ ਦੌਰਾਨ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ (US President Joe Biden) ਨੂੰ ਮਿਲਣਗੇ, ਜਿਸ ਬਾਰੇ ਰਾਕੇਸ਼ ਟਿਕੈਤ (Rakesh Tikait) ਨੇ ਟਵੀਟ ਕੀਤਾ ਹੈ।
ਰਾਕੇਸ਼ ਟਿਕੈਤ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਟਵੀਟ ਕਰਦਿਆਂ ਮੰਗ ਕੀਤੀ ਹੈ ਕਿ ਜਦੋੋਂ ਉਹ ਪ੍ਰਧਾਨ ਮੰਤਰੀ ਮੋਦੀ (Prime Minister Narendra Modi) ਨਾਲ ਮੁਲਾਕਾਤ ਕਰਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਰਾਕੇਸ਼ ਟਿਕੈਤ (Rakesh Tikait) ਨੇ ਲਿਖਿਆ ਹੈ ਕਿ ਅਸੀਂ ਭਾਰਤੀ ਕਿਸਾਨ (Indian farmers) 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ ਜੋ ਪੀਐਮ ਮੋਦੀ ਸਰਕਾਰ (PM Modi government) ਦੁਆਰਾ ਲਿਆਂਦੇ ਗਏ ਹਨ।
ਜਿਸ ਵਿੱਚ 11 ਮਹੀਨਿਆਂ ਦੇ ਪ੍ਰਦਰਸ਼ਨ ਦੌਰਾਨ 700 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਸਾਨੂੰ ਬਚਾਉਣ ਲਈ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਕਿਰਪਾ ਕਰਕੇ ਪੀਐਮ ਮੋਦੀ (PM Modi) ਨਾਲ ਮੁਲਾਕਾਤ ਕਰਦੇ ਹੋਏ ਸਾਡੀ ਚਿੰਤਾ ‘ਤੇ ਧਿਆਨ ਕੇਂਦਰਤ ਕਰੋ।