ਨਵੀਂ ਦਿੱਲੀ: ਬਰਗਾੜੀ ਬੇਅਦਬੀ ਕੇਸ 'ਚ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਕਿਹਾ ਕਿ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਹੁਣ ਪੰਜਾਬ ਵਿੱਚ ਨਹੀਂ ਹੋਵੇਗੀ। ਇਸ ਕੇਸ ਦੀ ਸੁਣਵਾਈ ਹੁਣ ਪੰਜਾਬ ਤੋਂ ਬਾਹਰ ਹੋਵੇਗੀ। ਦਰਅਸਲ ਡੇਰਾ ਪ੍ਰੇਮੀਆਂ ਨੇ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ਦੀ ਸੁਣਵਾਈ ਕਰਦੇ ਹੋਏ ਕੋਰਟ ਨੇ ਆਦੇਸ਼ ਜਾਰੀ ਕੀਤੇ ਹਨ ਕਿ ਬਰਗਾੜੀ ਬੇਅਦਬੀ ਕੇਸ ਦੀਆਂ ਜਿੰਨ੍ਹੀਆਂ ਵੀ ਸੁਣਵਾਈਆਂ ਹੋਣਗੀਆਂ ਉਹ ਪੰਜਾਬ ਅੰਦਰ ਨਹੀਂ ਬਲਕਿ ਪੰਜਾਬ ਤੋਂ ਬਾਹਰ ਹੋਣਗੀ ਕਿਉਂਕਿ ਡੇਰਾ ਪ੍ਰੇਮੀਆਂ ਦੀ ਜਾਨ ਨੂੰ ਧਿਆਨ 'ਚ ਰੱਖਦੇ ਸੁਪਰੀਮ ਕੋਰਟ ਇਹ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਹੁਕਮ ਦਿੱਤਾ ਹੈ। ਦਰਅਸਲ ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆ ਦੇ ਕਤਲ ਮਗਰੋਂ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਡੇਰਾ ਪ੍ਰੇਮੀਆਂ ਨੇ ਜਾਨ ਨੂੰ ਦੱਸਿਆ ਸੀ ਖ਼ਤਰਾ:ਤੁਹਾਨੂੰ ਦੱਸ ਦਈਏ ਕਿ ਬਰਗਾੜੀ ਬੇਅਬਦੀ ਮਾਮਲੇ ਨਾਲ ਸਬੰਧਤ ਡੇਰਾ ਪ੍ਰੇਮੀਆਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਸੀ। ਇਸੇ ਨੂੰ ਲੈ ਕੇ ਡੇਰਾ ਪ੍ਰੇਮੀਆਂ ਵੱਲੋਂ ਸੁਪਰੀਮ ਕੋਰਟ ਦੇ ਦਰਵਾਜ਼ੇ ਨੂੰ ਖੜਕਾਇਆ ਗਿਆ ਸੀ। ਬੇਅਦਬੀ ਮਾਮਲੇ 'ਚ ਚਾਰਜਸ਼ੀਟ 'ਚ ਡੇਰਾ ਪ੍ਰੇਮੀਆਂ ਦੇ ਪੰਜ ਮੁਲਜ਼ਮਾਂ ਦੇ ਨਾਮ ਸ਼ਾਮਿਲ ਹਨ, ਜਿੰਨ੍ਹਾਂ 'ਚ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਪਿਛਲ਼ੇ ਸਾਲ ਦਸੰਬਰ ਮਹੀਨੇ ਵਿਚ ਦਾਖਲ ਕੀਤੀ ਗਈ ਸੀ। ਪਟੀਸ਼ਨ 'ਚ ਦਲੀਲ ਦਿੱਤੀ ਗਈ ਸੀ ਕਿ ਜਿਵੇਂ ਡੇਰਾ ਪ੍ਰੇਮੀਆਂ ਦਾ ਕਤਲ ਕੀਤਾ ਗਿਆ ਅਤੇ ਬਾਕੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।