ਭਦਰਕ:ਉੜੀਸਾ ਦੇ ਭਦਰਕ ਜ਼ਿਲ੍ਹੇ ਵਿੱਚ ਕੁੱਝ ਬੱਚੇ ਆਪਣੇ ਨਾਲ ਆਪਣੇ ਹੱਥਾਂ ਨਾਲ ਖਸਤਾ ਸੜਕ ਦੀ ਮੁਰੰਮਤ ਦਾ ਕੰਮ ਕਰ ਰਹੇ ਹਨ। ਵਾਇਰਲ ਵੀਡੀਓ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ, ਕਿ ਇਹ ਪੰਜ-ਛੇ ਸਾਲ ਦੇ ਬੱਚੇ ਸੜਕ ਦੀ ਮੁਰੰਮਤ ਕਰ ਰਹੇ ਹਨ।
ਹਾਲਾਂਕਿ ਦੱਸਿਆ ਜਾ ਰਿਹਾ ਹੈ, ਕਿ ਇਹ ਬੱਚੇ ਸਵੈ-ਇੱਛਾ ਨਾਲ ਸੜਕ ਬਣਾਉਣ ਦਾ ਕੰਮ ਕਰ ਰਹੇ ਹਨ, ਪਰ ਸੱਚਾਈ ਦਾ ਅਜੇ ਪਤਾ ਨਹੀਂ ਲੱਗ ਸਕਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਹੈ, ਅਤੇ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।