ਭੁਵਨੇਸ਼ਵਰ: ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਇੱਕ ਵੱਡੇ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ 235 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਕਾਰਨ ਪੂਰੇ ਦੇਸ਼ 'ਚ ਸੋਗ ਦਾ ਮਾਹੌਲ ਹੈ। ਹਾਦਸੇ 'ਚ ਜ਼ਖਮੀ 900 ਦੇ ਕਰੀਬ ਲੋਕ ਅਜੇ ਵੀ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਵੱਡੇ ਹਾਦਸੇ 'ਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਵੱਡੇ ਦਿੱਗਜ਼ਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਪੀਐਮ ਨੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਤੋਂ ਦੁਖੀ ਹਨ। ਮੇਰੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਨਾਲ ਹੀ ਪੀਐਮ ਨੇ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਫਿਲਹਾਲ ਹਾਦਸੇ ਵਾਲੀ ਥਾਂ 'ਤੇ ਰਾਹਤ ਕਾਰਜ ਜਾਰੀ ਹੈ।