ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ। ਉਹ ਪਹਿਲਾਂ ਭੁਵਨੇਸ਼ਵਰ ਹਵਾਈ ਅੱਡੇ 'ਤੇ ਪਹੁੰਚੇ, ਫਿਰ ਹੈਲੀਕਾਪਟਰ ਰਾਹੀਂ ਬਾਲਾਸੋਰ ਲਈ ਰਵਾਨਾ ਹੋਏ। ਇੱਥੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਪੀਐਮ ਮੋਦੀ ਜ਼ਖਮੀਆਂ ਦਾ ਹਾਲ-ਚਾਲ ਜਾਣਨ ਲਈ ਕਟਕ ਦੇ ਐਸਸੀਬੀ ਹਸਪਤਾਲ ਵੀ ਜਾਣਗੇ। ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ਤੋਂ ਬਾਅਦ ਨਵੀਂ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਸਥਿਤੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਮੋਦੀ ਦੁਆਰਾ ਆਯੋਜਿਤ ਇਸ ਉੱਚ ਪੱਧਰੀ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੈਬਨਿਟ ਸਕੱਤਰ, ਕੇਂਦਰੀ ਗ੍ਰਹਿ ਸਕੱਤਰ ਅਤੇ NDRF ਦੇ ਡੀਜੀ ਤੋਂ ਇਲਾਵਾ ਰੇਲਵੇ ਬੋਰਡ ਦੇ ਮੈਂਬਰ ਅਤੇ ਕਈ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਭਿਆਨਕ ਰੇਲ ਹਾਦਸੇ ਨਾਲ ਸਬੰਧਿਤ ਤੱਥਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਜਾਣੂ ਕਰਵਾਇਆ ਗਿਆ। ਇੱਥੇ ਦੱਖਣ ਪੂਰਬੀ ਰੇਲਵੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਬਾਲਾਸੋਰ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 261 ਹੋ ਗਈ ਹੈ, ਜਦੋਂ ਕਿ ਕਰੀਬ 900 ਲੋਕ ਜ਼ਖਮੀ ਹੋਏ ਹਨ।
- Chennai Coromandel Express Accident: ਓਡੀਸ਼ਾ ਰੇਲ ਹਾਦਸੇ 'ਚ ਜ਼ਖਮੀਆਂ ਨੂੰ ਖੂਨਦਾਨ ਕਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
- Odisha Train Accident update: ਓਡੀਸ਼ਾ ਜਾਣਗੇ PM ਮੋਦੀ, ਕਟਕ ਦੇ ਹਸਪਤਾਲ ਦਾ ਵੀ ਦੌਰਾ ਕਰਨਗੇ
- Odisha govt declares a days mourning: ਓਡੀਸ਼ਾ ਸਰਕਾਰ ਨੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ, ਸੂਬੇ ਵਿੱਚ ਅੱਜ ਨਹੀਂ ਹੋਵੇਗਾ ਕੋਈ ਜਸ਼ਨ
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ਨੀਵਾਰ ਸਵੇਰੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਘੋਸ਼ਣਾ ਕੀਤੀ ਕਿ ਇਸ ਦੀ ਵਿਸਤ੍ਰਿਤ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਰੇਲਵੇ ਸੁਰੱਖਿਆ ਕਮਿਸ਼ਨਰ ਦੁਆਰਾ ਇੱਕ ਸੁਤੰਤਰ ਜਾਂਚ ਕਰਵਾਈ ਜਾਵੇਗੀ।