ਨਵੀਂ ਦਿੱਲੀ:ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਦਾ ਐਲਾਨ ਹੋ ਚੁੱਕਾ ਹੈ। ਵਿਸ਼ੇਸ਼ ਜੱਜ ਵਿਕਾਸ ਧੂਲ ਫੈਸਲਾ ਸੁਣਾਇਆ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਚੌਟਾਲਾ ਨੂੰ 4 ਸਾਲ ਦੀ ਸਜ਼ਾ ਅਤੇ 50 ਲੱਖ ਦਾ ਜ਼ੁਰਮਾਨਾ ਤੇ 4 ਪ੍ਰਾਪਟੀ ਵੀ ਅਟੈਚ ਕਰਨ ਦਾ ਹੁਕਮ ਸੁਣਾਇਆ ਹੈ। ਓਪੀ ਚੌਟਾਲਾ ਨੂੰ ਕੋਰਟ ਰੂਮ ਤੋਂ ਹੀ ਹਿਰਾਸਤ ਵਿੱਚ ਲੈਣ ਦੇ ਆਦੇਸ਼ ਦਿੱਤੇ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ, ਅਦਾਲਤ ਨੇ 26 ਮਈ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਚੌਟਾਲਾ ਦੇ ਵਕੀਲ ਨੇ ਕਿਹਾ ਸੀ ਕਿ ਚੌਟਾਲਾ 90 ਫੀਸਦੀ ਅਪਾਹਜ ਹਨ। ਉਨ੍ਹਾਂ ਕਿਹਾ ਸੀ ਕਿ ਚੌਟਾਲਾ ਨੂੰ ਹਾਈਪਰਟੈਨਸ਼ਨ, ਸ਼ੂਗਰ ਸਮੇਤ ਕਈ ਹੋਰ ਬੀਮਾਰੀਆਂ ਹਨ। ਚੌਟਾਲਾ ਦੇ ਹਲਫ਼ਨਾਮੇ ਵਿੱਚ ਮੇਦਾਂਤਾ ਹਸਪਤਾਲ ਦਾ ਸਰਟੀਫਿਕੇਟ ਵੀ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਚੌਟਾਲਾ ਦੀ ਉਮਰ 86 ਸਾਲ ਹੈ ਅਤੇ ਉਨ੍ਹਾਂ ਨੂੰ ਘੱਟੋ-ਘੱਟ ਸਜ਼ਾ ਮਿਲਣੀ ਚਾਹੀਦੀ ਹੈ।
ਸੁਣਵਾਈ ਦੌਰਾਨ ਸੀਬੀਆਈ ਵੱਲੋਂ ਪੇਸ਼ ਹੋਏ ਵਕੀਲ ਨੇ ਸਿਹਤ ਦੇ ਆਧਾਰ ’ਤੇ ਸਜ਼ਾ ਘਟਾਉਣ ਦੀ ਚੌਟਾਲਾ ਦੀ ਮੰਗ ਦਾ ਵਿਰੋਧ ਕੀਤਾ। ਸੀਬੀਆਈ ਨੇ ਕਿਹਾ ਕਿ ਚੌਟਾਲਾ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ ਤਾਂ ਜੋ ਇਸ ਦਾ ਸੁਨੇਹਾ ਸਮਾਜ ਤੱਕ ਜਾਵੇ। ਸੀਬੀਆਈ ਨੇ ਕਿਹਾ ਕਿ ਚੌਟਾਲਾ ਇੱਕ ਜਨਤਕ ਹਸਤੀ ਹੈ ਅਤੇ ਉਸ ਨੂੰ ਘੱਟ ਤੋਂ ਘੱਟ ਸਜ਼ਾ ਦੇਣ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ।