ਨਵੀਂ ਦਿੱਲੀ:ਕੋਰੋਨਾ ਵਾਇਰਸ ਦੀ ਲਾਗ ਦੀ ਤੀਜੀ ਲਹਿਰ ਦੀ ਸੰਭਾਵਨਾ 'ਤੇ ਕੇਂਦਰੀ ਸਿਹਤ ਮੰਤਰਾਲੇ (Union Health Ministry) ਨੇ ਕਿਹਾ ਕਿ ਦੱਖਣੀ ਅਫਰੀਕਾ ਦੇ ਬਾਹਰਲੇ ਦੇਸ਼ਾਂ ਤੋਂ ਓਮੀਕਰੋਨ ਦੇ ਮਾਮਲੇ ਵੱਧ ਰਹੇ ਹਨ ਅਤੇ ਇਸਦੇ ਜੋ ਲੱਛਣ ਹਨ ਉਸਦੇ ਦੇ ਅਨੁਸਾਰ ਇਸਦੇ ਹੋਰ ਦੇਸ਼ਾਂ ਵਿੱਚ ਫੈਲਣ ਦੀ ਸੰਭਾਵਨਾ ਹੈ। ਭਾਰਤ ਸਮੇਤ (corona virus new variant in india) ਹੋਰ ਦੇਸ਼ਾਂ ਦੇ ਵਿੱਚ ਫੈਲਣ ਦੀ ਸੰਭਾਵਨਾ ਹੈ।
ਹਾਲਾਂਕਿ ਮਾਮਲੇ ਕਿਸ ਪੱਧਰ 'ਤੇ ਵਧਣਗੇ ਅਤੇ ਬਿਮਾਰੀ ਦੀ ਗੰਭੀਰਤਾ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਸਿਹਤ ਮੰਤਰਾਲੇ ਨੇ ਕਿਹਾ, 'ਭਾਰਤ ਵਿੱਚ ਟੀਕਾਕਰਨ ਦੀ ਤੇਜ਼ ਰਫ਼ਤਾਰ ਅਤੇ ਡੈਲਟਾ ਫਾਰਮ ਦੇ ਪ੍ਰਭਾਵ ਨੂੰ ਦੇਖਦੇ ਹੋਏ, ਇਸ ਬਿਮਾਰੀ ਦੀ ਗੰਭੀਰਤਾ ਘੱਟ ਹੋਣ ਦੀ ਉਮੀਦ ਹੈ। ਹਾਲਾਂਕਿ, ਵਿਗਿਆਨਕ ਸਬੂਤ ਅਜੇ ਨਹੀਂ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਮੌਜੂਦਾ ਟੀਕੇ ਸਾਰਸ-ਸੀਓਵੀ-2( SARS CoV 2) ਦੇ ਨਵੇਂ ਰੂਪ ਓਮੀਕਰੋਨ 'ਤੇ ਕੰਮ ਨਹੀਂ ਕਰਦੇ ਹਨ, ਹਾਲਾਂਕਿ ਕੁਝ ਪਰਿਵਰਤਨ ਟੀਕਿਆਂ ਦੀ ਪ੍ਰਭਾਵਸ਼ੀਲਤਾ ਨੂੰ ਘਟਾ ਸਕਦੇ ਹਨ।
ਮੰਤਰਾਲੇ ਨੇ ਕੋਰੋਨਵਾਇਰਸ ਦੇ ਨਵੇਂ ਰੂਪ ਓਮੀਕਰੋਨ (New forms of coronavirus Omicron) ਬਾਰੇ ਪੁੱਛੇ ਜਾਣ ਵਾਲੇ ਪ੍ਰਸ਼ਨਾਂ (FAQs) ਦੀ ਇੱਕ ਸੂਚੀ ਜਾਰੀ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਨਵੇਂ ਵਾਇਰਸ ਨੂੰ ਲੈ ਕੇ ਚਿੰਤਾ ਚ ਹੈ ਅਤੇ ਇਸਦੇ ਚੱਲਦੇ ਹੀ ਇਸ ਨੂੰ ਚਿੰਤਾ ਦਾ ਕਾਰਨ ਦੱਸਿਆ ਹੈ। ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਕਰਨਾਟਕ ਵਿੱਚ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ।