ਨਵੀਂ ਦਿੱਲੀ:ਦਿੱਲੀ ਵਿੱਚ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਿੰਬਾਬਵੇ ਦੇ ਇੱਕ ਯਾਤਰੀ ਦੀ ਜੀਨੋਮ ਸੀਕਵੈਂਸਿੰਗ ਰਿਪੋਰਟ ਓਮਿਕਰੋਨ ਪੌਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੇ ਟਰੈਵਲ ਹਿਸਟਰੀ 'ਚ ਦੱਖਣੀ ਅਫਰੀਕਾ ਵੀ ਸ਼ਾਮਲ ਹੈ। ਇਸ ਦੇ ਨਾਲ ਭਾਰਤ ਵਿੱਚ ਹੁਣ ਤੱਕ 33 ਲੋਕ ਓਮੀਕਰੋਨ ਦੇ ਨਵੇਂ ਵੇਰੀਐਂਟ ਨਾਲ ਸੰਕਰਮਿਤ ਹੋਏ ਹਨ।
ਭਾਰਤ ਵਿੱਚ ਓਮੀਕਰੋਨ ਦੇ 33 ਮਾਮਲੇ
ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦੇ 33 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 17, ਰਾਜਸਥਾਨ ਵਿੱਚ 9, ਗੁਜਰਾਤ ਵਿੱਚ 3, ਦਿੱਲੀ ਵਿੱਚ 2 ਅਤੇ ਕਰਨਾਟਕ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ।
ਰਾਹਤ ਦੀ ਗੱਲ ਇਹ ਹੈ ਕਿ ਰਾਜਸਥਾਨ ਦੇ ਸਾਰੇ 9 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮਹਾਰਾਸ਼ਟਰ ਦੇ ਪੂਨੇ 'ਚ ਵੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਦੂਜੇ ਪਾਸੇ ਕਰਨਾਟਕ ਦਾ ਇੱਕ ਓਮੀਕਰੋਨ ਦਾ ਮਰੀਜ਼ ਦੁਬਈ ਭੱਜ ਗਿਆ ਹੈ।