ਫਰੀਦਾਬਾਦ: ਹਰਿਆਣਾ 'ਚ ਔਰਤਾਂ ਅਤੇ ਲੜਕੀਆਂ ਖਿਲਾਫ ਅਪਰਾਧਾਂ 'ਚ ਕੋਈ ਕਮੀ ਨਹੀਂ ਆਈ ਹੈ। ਹਰ ਰੋਜ਼ ਕਿਤੇ ਨਾ ਕਿਤੇ ਕਤਲ, ਛੇੜਛਾੜ, ਬਲਾਤਕਾਰ (Rape) ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਾਜ਼ਾ ਮਾਮਲਾ ਫਰੀਦਾਬਾਦ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ 40 ਸਾਲਾ ਵਿਅਕਤੀ ਨੇ ਡੇਢ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ ਹੈ। ਇਸ ਮਾਮਲੇ ਵਿੱਚ ਤਤਪਰਤਾ ਦਿਖਾਉਂਦੇ ਹੋਏ ਪੁਲਿਸ ਨੇ ਮੁਲਜ਼ਮ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਮਾਮਲਾ ਫਰੀਦਾਬਾਦ ਦੇ ਪਿੰਡ ਸ਼ਾਹਪੁਰਾ ਦਾ ਹੈ, ਜਿੱਥੇ ਡੇਢ ਸਾਲ ਦੀ ਬੱਚੀ ਨਾਲ 40 ਸਾਲਾ ਗੁਆਂਢੀ ਨੇ ਬਲਾਤਕਾਰ ਕੀਤਾ। ਮੁਲਜ਼ਮ ਨੇ ਬਲਾਤਕਾਰ ਦੀ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਲੜਕੀ ਦੇ ਮਾਤਾ-ਪਿਤਾ ਕੰਮ ਲਈ ਬਾਹਰ ਗਏ ਹੋਏ ਸਨ।
ਪੀੜਤ ਲੜਕੀ ਦੀ ਮਾਂ ਘਰ ਦੀ ਸਫ਼ਾਈ ਦਾ ਕੰਮ ਕਰਦੀ ਹੈ ਜਦਕਿ ਉਸ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। 16 ਅਪ੍ਰੈਲ ਨੂੰ ਦੋਵੇਂ ਆਪਣੇ-ਆਪਣੇ ਕੰਮ ਲਈ ਬਾਹਰ ਗਏ ਸਨ। ਬੱਚੀ ਦੀ ਮਾਂ ਜਦੋਂ ਘਰ ਵਾਪਸ ਆਈ ਤਾਂ ਦੇਖਿਆ ਕਿ ਗੁਆਂਢ 'ਚ ਰਹਿਣ ਵਾਲਾ ਵਿਅਕਤੀ ਉਸ ਦੀ ਬੱਚੀ ਨਾਲ ਗਲਤ ਕੰਮ ਕਰ ਰਿਹਾ ਹੈ।