ਨਵੀਂ ਦਿੱਲੀ: ਸੋਮਵਾਰ ਨੂੰ ਦਿੱਲੀ-ਹੈਦਰਾਬਾਦ ਸਪਾਈਸਜੈੱਟ ਦੀ ਉਡਾਣ ਵਿੱਚ ਏਅਰ ਹੋਸਟੈਸ ਨਾਲ ਦੁਰਵਿਵਹਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਕੱਠੇ ਸਫ਼ਰ ਕਰ ਰਹੇ ਦੋ ਯਾਤਰੀਆਂ ਨੂੰ IGI ਹਵਾਈ ਅੱਡੇ 'ਤੇ ਉਤਾਰਿਆ ਗਿਆ ਅਤੇ ਏਅਰ ਹੋਸਟੈਸ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ ਗਿਆ। ਹਾਲਾਂਕਿ ਪੁਲਸ ਨੇ ਇਨ੍ਹਾਂ 'ਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਬਸਾਰ ਆਲਮ ਵਜੋਂ ਹੋਈ ਹੈ ਅਤੇ ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਘਟਨਾ ਦੀ ਇੱਕ ਕਥਿਤ ਵੀਡੀਓ, ਜੋ ਕਿ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ ਅਤੇ ਵੀਡੀਓ ਵਿੱਚ ਇੱਕ ਕੈਬਿਨ ਕਰੂ ਮੈਂਬਰ ਨੂੰ ਚੀਕਦੇ ਹੋਏ ਦੇਖਿਆ ਜਾ ਸਕਦਾ ਹੈ। ਇੱਕ ਹੋਰ ਯਾਤਰੀ ਮੁਲਜ਼ਮ ਦਾ ਪੱਖ ਲੈਂਦਾ ਨਜ਼ਰ ਆ ਰਿਹਾ ਹੈ। ਕੁਝ ਯਾਤਰੀਆਂ ਨੂੰ ਦਖਲਅੰਦਾਜ਼ੀ ਕਰਨ ਅਤੇ ਵਿਵਾਦ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਵੀ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਕਥਿਤ ਤੌਰ 'ਤੇ ਦਿੱਲੀ-ਹੈਦਰਾਬਾਦ ਫਲਾਈਟ ਦੇ ਇੱਕ ਯਾਤਰੀ ਨੇ ਸ਼ੂਟ ਕੀਤਾ ਸੀ। ਪੁਲਸ ਨੇ ਦੱਸਿਆ ਕਿ ਦਿੱਲੀ-ਹੈਦਰਾਬਾਦ ਸਪਾਈਸਜੈੱਟ ਫਲਾਈਟ ਦੇ ਮੁਲਜ਼ਮ ਯਾਤਰੀ ਅਬਸਾਰ ਆਲਮ ਨੂੰ ਸਪਾਈਸਜੈੱਟ ਦੇ ਸੁਰੱਖਿਆ ਅਧਿਕਾਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ।