ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਖੁਫੀਆ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਹੋਰ ਅੱਤਵਾਦੀ ਅਜੇ ਵੀ ਫਸੇ ਹੋਏ ਹਨ। ਇਸ ਦੇ ਨਾਲ ਹੀ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ, ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਇਹ ਮੁਕਾਬਲਾ ਸ਼ੋਪੀਆਂ ਦੇ ਤੁਰਕਵਾਂਗਮ ਇਲਾਕੇ 'ਚ ਚੱਲ ਰਿਹਾ ਹੈ।
ਪੁਲਿਸ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਤੁਰਕਵਾਂਗਮ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਕ ਖਾਸ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ।
ਇਹ ਵੀ ਪੜੋ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ