ਪੰਜਾਬ

punjab

ETV Bharat / bharat

ONE TRF TERRORIST KILLED: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁੱਠਭੇੜ, ਇੱਕ ਅੱਤਵਾਦੀ ਢੇਰ, ਗੋਲੀਬਾਰੀ 'ਚ BSF ਦਾ ਜਵਾਨ ਸ਼ਹੀਦ - ਜੰਮੂ ਕਸ਼ਮੀਰ ਦੇ ਸ਼ੋਪੀਆਂ ਚ ਮੁੱਠਭੇੜ

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ TRF ਦਾ ਇਕ ਅੱਤਵਾਦੀ ਮਾਰਿਆ ਗਿਆ। ਜੰਮੂ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗੋਲੀਬਾਰੀ 'ਚ ਬੀਐੱਸਐੱਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਜੰਮੂ-ਕਸ਼ਮੀਰ ਮੁੱਠਭੇੜ- TRF ਦਾ ਇੱਕ ਅੱਤਵਾਦੀ ਮਾਰਿਆ ਗਿਆ Jammu Kashmirs encounter. One TRF terrorist killed

ONE TRF TERRORIST KILLED IN ENCOUNTER WITH SECURITY FORCES IN SHOPIAN JAMMU KASHMIRS
ONE TRF TERRORIST KILLED:ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਕਾਬਲਾ,TRF ਦਾ ਇੱਕ ਅੱਤਵਾਦੀ ਢੇਰ

By ETV Bharat Punjabi Team

Published : Nov 9, 2023, 8:46 AM IST

Updated : Nov 9, 2023, 7:32 PM IST

ਸ਼ੋਪੀਆਂ:ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਕਾਟੋਹਲਾਨ ਇਲਾਕੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫਰੰਟ (ਟੀ.ਆਰ.ਐੱਫ.) ਨਾਲ ਸਬੰਧਤ ਇੱਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਜ਼ੋਨ ਪੁਲਿਸ ਮੁਤਾਬਕ ਅੱਤਵਾਦੀ ਦੇ ਕਬਜ਼ੇ 'ਚੋਂ ਹਥਿਆਰਾਂ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।

ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ: ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਕਟੋਹਲਾਨ ਇਲਾਕੇ 'ਚ TRF ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇਲਾਕੇ 'ਚ ਫਸੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਵੀ ਬਚਾਅ 'ਚ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਹਾਂ ਪੱਖਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਗੋਲੀਬਾਰੀ 'ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਰੇ ਗਏ ਅੱਤਵਾਦੀ ਤੋਂ ਵੱਡੀ ਮਾਤਰਾ 'ਚ ਵਿਸਫੋਟਕ ਅਤੇ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਸਾਰੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਸ ਦੇ ਹੋਰ ਸਾਥੀ ਇਲਾਕੇ ਵਿੱਚ ਲੁਕੇ ਹੋਏ ਹਨ। ਪੁਲਿਸ ਖੁਫੀਆ ਤੰਤਰ ਦੀ ਮਦਦ ਨਾਲ ਉਸ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲ ਦੀ ਘੜੀ ਅੱਤਵਾਦੀ ਘਟਨਾਵਾਂ ਨੂੰ ਦੇਖਦੇ ਹੋਏ ਸੁਰੱਖਿਆ ਬਲ ਚੌਕਸ ਹਨ।

ਜੰਮੂ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ: ਬੀਤੀ ਦੇਰ ਰਾਤ ਰਾਮਗੜ੍ਹ ਅਤੇ ਅਰਨੀਆ ਸੈਕਟਰਾਂ 'ਚ ਪਾਕਿਸਤਾਨੀ ਰੇਂਜਰਾਂ ਵੱਲੋਂ ਬਿਨਾਂ ਭੜਕਾਹਟ ਤੋਂ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਜੰਮੂ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਨੇੜੇ ਸਰਹੱਦੀ ਚੌਕੀਆਂ (ਬੀਓਪੀ) 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀ ਫੌਜੀ ਨੂੰ ਬਾਅਦ 'ਚ ਜੰਮੂ ਦੇ GMC ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

24 ਦਿਨਾਂ 'ਚ ਇਹ ਤੀਜੀ ਵਾਰ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਵੱਲੋਂ 24 ਦਿਨਾਂ 'ਚ ਇਹ ਤੀਜੀ ਵਾਰ ਜੰਗਬੰਦੀ ਦੀ ਉਲੰਘਣਾ ਹੈ। ਬੀਐਸਐਫ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਰੇਂਜਰਾਂ ਨੇ ਬੀਤੀ ਰਾਤ ਰਾਮਗੜ੍ਹ ਖੇਤਰ ਵਿੱਚ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ। ਇਸ ਵਿੱਚ ਬੀਐਸਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ।

Last Updated : Nov 9, 2023, 7:32 PM IST

ABOUT THE AUTHOR

...view details