ਕਰਨਾਲ: ਤਿੰਨ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ (Farmer) ਜਥੇਬੰਦੀਆਂ ਵੱਲੋਂ ਹਰਿਆਣਾ ਵਿੱਚ ਬੀਜੇਪੀ ਆਗੂਆਂ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ। ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ।
ਕਿਸਾਨਾਂ ਨੇ ਕਰਨਾਲ ਟੋਲ ਪਲਾਜ਼ਾ ਤੇ ਬੀਜੇਪੀ ਲੀਡਰ ਓਪੀ ਧਨਖੜ ਨੂੰ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ। ਦੱਸਿਆ ਜਾ ਰਿਹਾ ਹੈ ਕਿਸਾਨਾਂ ਨੇ ਇਸ ਦੌਰਾਨ ਓਪੀ ਧਨਖੜ ਦੀ ਗੱਡੀ ਉਤੇ ਡੰਡੇ ਮਾਰੇ।
ਕਰਨਾਲ ਕਿਸਾਨਾਂ ਨੇ ਸੀ ਐਮ ਮਨੋਹਰ ਲਾਲ ਖੱਟਰ (Manohar Lal Khattar) ਦੇ ਪ੍ਰੋਗਰਾਮ ਦਾ ਵਿਰੋਧ ਕੀਤਾ। ਇਸ ਦੌਰਾਨ ਸਥਿਤੀ ਤਣਾਅ ਪੂਰਨ ਬਣ ਗਈ। ਪੁਲਿਸ ਵੱਲੋਂ ਕਿਸਾਨਾਂ ਉਤੇ ਲਾਠੀਚਾਰਜ ਕੀਤਾ ਗਿਆ। ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।