ਹਿਸਾਰ:ਇੱਕ ਵਾਰ ਫਿਰ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਦੀ ਫੇਰੀ ਦਾ ਵਿਰੋਧ ਕੀਤਾ ਹੈ। ਮੁੱਖ ਮੰਤਰੀ ਮਨੋਹਰ ਹਿਸਾਰ ਦੇ ਕੋਵਿਡ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਸਨ ਜਿਥੇ ਮੁੱਖ ਮੰਤਰੀ ਮਨੋਹਰ ਲਾਲ ਦੇ ਜਾਣ ਤੋਂ ਬਾਅਦ ਹਾਲਾਤ ਤਣਾਅਪੂਰਨ ਬਣ ਗਏ ਤੇ ਕਿਸਾਨਾਂ ਨੇ ਪੁਲਿਸ 'ਤੇ ਪੱਥਰ ਸੁੱਟੇ। ਇਸ ਦੇ ਨਾਲ ਹੀ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਚਲਾਏ।
ਇਹ ਵੀ ਪੜੋ: ਲੁਧਿਆਣਾ:ਉਦਘਾਟਨ ਦੌਰਾਨ ਬੈਂਸ ਤੇ ਅਕਾਲੀ ਵਰਕਰ ਭਿੜੇ, ਪੱਗਾਂ ਲੱਥੀਆਂ
ਦੱਸ ਦਈਏ ਕਿ ਐਤਵਾਰ ਨੂੰ ਹਿਸਾਰ ਅਤੇ ਪਾਣੀਪਤ ਵਿੱਚ ਮੁੱਖ ਮੰਤਰੀ ਮਨੋਹਰ ਦੀ ਤਰਫੋਂ 500-500 ਬਿਸਤਰਿਆਂ ਵਾਲੇ 2 ਅਸਥਾਈ ਕੋਵਿਡ ਹਸਪਤਾਲਾਂ ਦਾ ਉਦਘਾਟਨ ਕੀਤਾ ਜਾਣਾ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਹਿਸਾਰ ਫੇਰੀ ਤੋਂ ਇੱਕ ਦਿਨ ਪਹਿਲਾਂ ਕਿਸਾਨ ਆਗੂ ਵੱਲੋਂ ਮੁੱਖ ਮੰਤਰੀ ਦੇ ਦੌਰੇ ਦਾ ਵਿਰੋਧ ਕਰਨ ਲਈ ਇੱਕ ਵੀਡੀਓ ਜਾਰੀ ਕੀਤਾ ਗਿਆ ਸੀ।
ਕਿਸਾਨ ਆਗੂਆਂ ਨੇ ਵੀਡੀਓ ਕੀਤੀ ਸੀ ਜਾਰੀ