ਨਵੀਂ ਦਿੱਲੀ: ਆਈਐਮਡੀ ਨੇ ਐਤਵਾਰ ਲਈ ਇੱਕ ਔਰੇਂਜ ਅਲਰਟ ਜਾਰੀ ਕੀਤਾ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿੱਚ ਗੰਭੀਰ ਗਰਮੀ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਦਿੱਲੀ ਵਿੱਚ ਸ਼ਨੀਵਾਰ ਨੂੰ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਪੰਜ ਸਾਲਾਂ ਵਿੱਚ ਸਭ ਤੋਂ ਗਰਮ ਦਿਨ ਹੈ। ਇਸ ਤੋਂ ਪਹਿਲਾਂ 21 ਅਪ੍ਰੈਲ 2017 ਨੂੰ ਰਾਸ਼ਟਰੀ ਰਾਜਧਾਨੀ 'ਚ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਮਹੀਨੇ ਦਾ ਸਭ ਤੋਂ ਵੱਧ ਤਾਪਮਾਨ 29 ਅਪ੍ਰੈਲ 1941 ਨੂੰ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਆਪਣੀ ਚੇਤਾਵਨੀ ਵਿੱਚ, ਆਈਐਮਡੀ ਨੇ ਕਿਹਾ ਕਿ ਇਹ 72 ਸਾਲਾਂ ਵਿੱਚ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਪਹਿਲੇ ਅੱਧ ਵਿੱਚ ਦਿੱਲੀ ਵਿੱਚ ਇੰਨਾ ਉੱਚ ਤਾਪਮਾਨ ਦਰਜ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸਫਦਰਜੰਗ ਮਾਨੀਟਰਿੰਗ ਸਟੇਸ਼ਨ 'ਤੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।