ਨਵੀਂ ਦਿੱਲੀ : ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅੱਜ ਸਵੇਰੇ ਸ਼ੁਰੂ ਹੋਈ ਪਰ ਵਿਰੋਧੀ ਪਾਰਟੀਆਂ ਦਾ ਹੰਗਾਮਾ ਅੱਜ ਵੀ ਜਾਰੀ ਰਿਹਾ। ਅਡਾਨੀ ਮਾਮਲੇ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਪਾਰਟੀਆਂ ਜ਼ਿਆਦਾ ਹਮਲਾਵਰ ਹੋ ਗਈਆਂ। ਵਧਦੇ ਹੰਗਾਮੇ ਨੂੰ ਦੇਖਦੇ ਹੋਏ ਸਪੀਕਰ ਨੇ ਸਦਨ ਦੀ ਕਾਰਵਾਈ 11:50 ਵਜੇ ਤੱਕ ਮੁਲਤਵੀ ਕਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ 1 ਫਰਵਰੀ ਨੂੰ ਪੇਸ਼ ਕੀਤੇ ਗਏ ਬਜਟ ਦੇ ਪ੍ਰਬੰਧਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਸੀ। ਇਸ ਦੌਰਾਨ ਅਡਾਨੀ ਦਾ ਮਾਮਲਾ ਸਾਹਮਣੇ ਆਇਆ। ਉਦੋਂ ਵਿਰੋਧੀ ਪਾਰਟੀਆਂ ਇਕਜੁੱਟ ਹੋ ਗਈਆਂ ਅਤੇ ਉਦੋਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਲਗਾਤਾਰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਅਡਾਨੀ ਮੁੱਦੇ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, "ਅੱਜ ਸੰਸਦ ਦਾ ਆਖਰੀ ਦਿਨ ਹੈ ਤੇ ਅਸੀਂ ਇਸ ਬਾਰੇ ਚਰਚਾ ਕਰਾਂਗੇ ਕਿ ਅਡਾਨੀ ਮੁੱਦੇ ਨੂੰ ਕਿਵੇਂ ਹੱਲ ਕੀਤਾ ਜਾ ਸਕਦਾ ਹੈ। ਇਸ ਸਬੰਧੀ ਹੋਰ ਪਾਰਟੀਆਂ ਦੇ ਆਗੂਆਂ ਦੀ ਵੀ ਸਲਾਹ ਲਈ ਜਾਵੇਗੀ।" ਰਾਹੁਲ ਗਾਂਧੀ ਨੂੰ ਲੋਕ ਸਭਾ ਸਕੱਤਰੇਤ ਦੇ ਨੋਟਿਸ 'ਤੇ ਖੜਗੇ ਨੇ ਕਿਹਾ, 'ਰਾਹੁਲ ਗਾਂਧੀ ਨੇ ਸੰਸਦ 'ਚ ਜੋ ਵੀ ਕਿਹਾ ਉਹ ਪਹਿਲਾਂ ਹੀ ਜਨਤਕ ਕੀਤਾ ਗਿਆ ਸੀ ਅਤੇ ਇਸ 'ਚ ਕੁਝ ਵੀ ਗੈਰ-ਸੰਸਦੀ ਨਹੀਂ ਹੈ।" ਇਸ ਲਈ ਉਹ ਨੋਟਿਸ ਦਾ ਜਵਾਬ ਉਸੇ ਹਿਸਾਬ ਨਾਲ ਦੇਣਗੇ।