ਪੰਜਾਬ

punjab

ETV Bharat / bharat

Monsoon Session 2022: 'ਆਪ' ਸੰਸਦ ਮੈਂਬਰ ਰਾਜ ਸਭਾ ਤੋਂ ਮੁਅੱਤਲ, ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਹੋਇਆ। ਜਿਸ ਕਾਰਨ ਮਾਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪੈ ਰਿਹਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੁਅੱਤਲੀ ਅਤੇ ਮਹਿੰਗਾਈ, ਜੀਐਸਟੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਵੀ ਸਦਨ ਵਿੱਚ ਕਾਫੀ ਹੰਗਾਮਾ ਹੋਇਆ। ਰਾਜ ਸਭਾ ਦੀ ਕਾਰਵਾਈ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਹੁਣ ਦੁਪਹਿਰ 12 ਵਜੇ ਤੋਂ ਮੁੜ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਮੁੜ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Parliament monsoon session 2022
Parliament monsoon session 2022

By

Published : Jul 27, 2022, 10:30 AM IST

Updated : Jul 27, 2022, 12:36 PM IST

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ 2022 ਦੀ ਸ਼ੁਰੂਆਤ ਤੋਂ ਹੀ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਮਹਿੰਗਾਈ ਅਤੇ ਜੀਐਸਟੀ ਦੀਆਂ ਵਧਦੀਆਂ ਦਰਾਂ ਦਾ ਵਿਰੋਧ ਕਰ ਰਹੇ ਹਨ। ਲੋਕ ਸਭਾ 'ਚ ਹੰਗਾਮਾ ਕਰਨ 'ਤੇ ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਖਿਲਾਫ ਕਾਰਵਾਈ ਕੀਤੀ ਗਈ। ਲੋਕ ਸਭਾ ਸਪੀਕਰ ਨੇ ਜੋਤੀਮਣੀ, ਮਾਨਿਕ ਟੈਗੋਰ, ਟੀਐਨ ਪ੍ਰਥਾਪਨ ਅਤੇ ਰਾਮਿਆ ਹਰੀਦਾਸ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੰਗਲਵਾਰ 26 ਜੁਲਾਈ ਨੂੰ ਰਾਜ ਸਭਾ 'ਚ 19 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਸਦਨ 'ਚ ਜ਼ਬਰਦਸਤ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਪਹਿਲਾਂ ਨਾਲੋਂ ਵੀ ਵੱਧ ਵਿਰੋਧ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।



ਅਸੀਂ 23 ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਲੜਾਂਗੇ:ਖੜਗੇ ਨੂੰ ਮੁਅੱਤਲ ਕਰਕੇ ਆਵਾਜ਼ ਨੂੰ ਬੰਦ ਕਰਨਾ ਸਹੀ ਨਹੀਂ ਹੈ, ਅਸੀਂ ਇਸ ਲਈ ਲੜਾਂਗੇ। ਉਨ੍ਹਾਂ ਕਿਹਾ, "ਅਸੀਂ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕਰਾਂਗੇ ਕਿ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਬਾਰੇ ਵੀ ਦੱਸਾਂਗੇ।"







ਇਸ ਦੇ ਨਾਲ ਹੀ, ਮੰਗਲਵਾਰ 26 ਜੁਲਾਈ ਨੂੰ ਰਾਜ ਸਭਾ 'ਚ 19 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਸਦਨ 'ਚ ਜ਼ਬਰਦਸਤ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਪਹਿਲਾਂ ਨਾਲੋਂ ਵੀ ਵੱਧ ਵਿਰੋਧ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।





ਅੱਜ ਵੀ ਰਾਜਸਭਾ ਵਿੱਚ ਹੰਗਾਮੇ ਦੇ ਆਸਾਰ:ਜ਼ਿਕਰਯੋਗ ਹੈ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਮਹਿੰਗਾਈ ਅਤੇ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੂੰ ਲੈ ਕੇ ਸਦਨ 'ਚ ਹੰਗਾਮਾ ਚੱਲ ਰਿਹਾ ਹੈ। ਕੱਲ੍ਹ ਰਾਜ ਸਭਾ ਦੇ 19 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਅੱਜ ਰਾਜ ਸਭਾ ਵਿੱਚ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੇ ਨਾਲ-ਨਾਲ ਵਿਰੋਧੀ ਧਿਰ ਦੇ ਹੋਰ ਸੰਸਦ ਮੈਂਬਰਾਂ ਨੇ ਵੀ ਸਰਕਾਰ ਦੀ ਮੁਅੱਤਲੀ ਕਾਰਵਾਈ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਸਰਕਾਰ ਦੀ ਇਸ ਕਾਰਵਾਈ ਅੱਗੇ ਨਹੀਂ ਝੁਕਣਗੇ ਅਤੇ ਇਸ ਮੁਅੱਤਲੀ ਅਤੇ ਮਹਿੰਗਾਈ ਵਿਰੁੱਧ ਆਪਣਾ ਰੋਸ ਦਰਜ ਕਰਾਉਣਗੇ।



ਇਸ ਦੇ ਨਾਲ ਹੀ, ਲੋਕ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਚਾਰ ਮੁਅੱਤਲ ਸੰਸਦ ਮੈਂਬਰਾਂ ਜੋਤੀਮਣੀ, ਮਾਨਿਕ ਟੈਗੋਰ, ਟੀਐਨ ਪ੍ਰਥਾਪਨ ਅਤੇ ਰਾਮਿਆ ਹਰੀਦਾਸ ਨੂੰ ਲੈ ਕੇ ਸਦਨ ਦੇ ਬਾਹਰ ਅਤੇ ਅੰਦਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਮੈਂਬਰਾਂ ਖ਼ਿਲਾਫ਼ ਇਸ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਰਾਜ ਸਭਾ 'ਚ ਮੁਅੱਤਲ ਕੀਤੇ ਗਏ 19 ਸੰਸਦ ਮੈਂਬਰਾਂ ਖਿਲਾਫ ਅੱਜ ਲੋਕ ਸਭਾ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਵਿਰੋਧ ਦੇਖਣ ਨੂੰ ਮਿਲ ਸਕਦਾ ਹੈ।




ਇਹ ਵੀ ਪੜ੍ਹੋ:40 ਫ਼ੀਸਦੀ ਕਰਮਚਾਰੀ ਕੰਮ ਕਰਨ ਲਈ ਹੈਦਰਾਬਾਦ ਨੂੰ ਇੱਕ ਚੰਗੀ ਜਗ੍ਹਾ ਵਜੋਂ ਚੁਣ ਰਹੇ

Last Updated : Jul 27, 2022, 12:36 PM IST

ABOUT THE AUTHOR

...view details