ਨਵੀਂ ਦਿੱਲੀ:ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਵੱਲੋਂ ਸੰਗੀਤ ਦੀ ਰਾਣੀ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੋਮਵਾਰ ਨੂੰ ਰਾਜ ਸਭਾ ਅਤੇ ਲੋਕ ਸਭਾ ਨੂੰ ਇੱਕ ਘੰਟੇ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਸਪੀਕਰ ਐਮ ਵੈਂਕਈਆ ਨਾਇਡੂ ਵੱਲੋਂ ਸਵੇਰੇ 10 ਵਜੇ ਰਾਜ ਸਭਾ ਵਿੱਚ ਸ਼ੋਕ ਸੰਦੇਸ਼ ਪੜ੍ਹੇ ਜਾਣ ਤੋਂ ਬਾਅਦ ਸਦਨ ਨੂੰ ਇੱਕ ਘੰਟੇ ਲਈ ਮੁਲਤਵੀ (parliament to be adjourned for an hour ) ਕਰ ਦਿੱਤਾ ਜਾਵੇਗਾ।
ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਵਿੱਚ ਵੀ ਸਪੀਕਰ ਓਮ ਬਿਰਲਾ ਸ਼ਾਮ 4 ਵਜੇ ਸਦਨ ਦੀ ਬੈਠਕ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਉਣਗੇ ਅਤੇ ਕਾਰਵਾਈ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਜਾਵੇਗੀ।