ਨਵੀਂ ਦਿੱਲੀ:ਸੰਸਦ ਦਾ ਸਰਦ ਰੁੱਤ ਸੈਸ਼ਨ 2021 (parliament winter session 2021) ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਹੀ ਦਿਨ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਦੇ ਬਾਹਰ ਸੰਬੋਧਨ ਕੀਤਾ।
ਇਹ ਵੀ ਪੜੋ:Parliament Winter session Live Update: ਖੇਤੀ ਕਾਨੂੰਨ ਰੱਦ ਕੀਤੇ ਜਾਣ 'ਤੇ ਸਭ ਦੀ ਨਜ਼ਰ
ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਆਜ਼ਾਦੀ ਦਾ ਅੰਮ੍ਰਿਤ ਤਿਉਹਾਰ ਮਨਾ ਰਿਹਾ ਹੈ। ਸੰਸਦ ਦਾ ਇਹ ਸੈਸ਼ਨ ਬਹੁਤ ਮਹੱਤਵਪੂਰਨ ਹੈ। ਦੇਸ਼ ਦਾ ਹਰ ਨਾਗਰਿਕ ਚਾਹੇਗਾ ਕਿ ਸੰਸਦ ਦੇ ਹਰ ਸੈਸ਼ਨ ਵਿੱਚ ਦੇਸ਼ ਦੀ ਤਰੱਕੀ ਦੀ ਚਰਚਾ ਹੋਵੇ। ਦੇਸ਼ ਦੇ ਹਿੱਤ ਅਤੇ ਵਿਕਾਸ ਲਈ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ। ਸਰਕਾਰ ਹਰ ਵਿਸ਼ੇ 'ਤੇ ਖੁੱਲ੍ਹੀ ਗੱਲਬਾਤ ਲਈ ਤਿਆਰ ਹੈ, ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ।
ਜਾਣਕਾਰੀ ਮੁਤਾਬਕ ਇਸ ਬਿੱਲ ਨੂੰ ਪਹਿਲਾਂ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅੱਜ ਰਾਜ ਸਭਾ 'ਚ ਵੀ ਪੇਸ਼ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕਰ ਦਿੱਤਾ ਹੈ।
ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ (Farm Laws Repeal Bill) ਦੇ ਪੇਸ਼ ਹੋਣ ਤੋਂ ਬਾਅਦ ਵੀ ਅੱਜ ਸੰਸਦ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ MSP 'ਤੇ ਕਾਨੂੰਨ ਬਣਾਉਣ ਦੀ ਮੰਗ ਕਰ ਸਕਦੀ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਅੜੇ ਹੋਏ ਹਨ ਅਤੇ ਵਿਰੋਧੀ ਧਿਰ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।
ਸੰਸਦ ਦਾ ਇਹ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਅਤੇ 23 ਦਸੰਬਰ ਤੱਕ ਚੱਲੇਗਾ। ਸਰਕਾਰ ਮਹੀਨਾ ਭਰ ਚੱਲਣ ਵਾਲੇ ਸਰਦ ਰੁੱਤ ਸੈਸ਼ਨ (parliament winter session 2021) ਵਿੱਚ 26 ਬਿੱਲ ਪੇਸ਼ ਕਰੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਟਵੀਟ ਕਰਕੇ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।