ਨਵੀਂ ਦਿੱਲੀ:ਅੱਜ ਤੋਂ ਸਰਦ ਰੁੱਤ ਇਜਲਾਸ (Winter session of parliament) ਦਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿੱਚ ਬਹੁਤ ਸਾਰੇ ਨਵੇਂ ਕਾਨੂੰਨ ਲਿਆਂਦੇ ਜਾਣਗੇ ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ।
ਇਹ ਵੀ ਪੜੋ:ਦੇਖੋ ਕਿਉਂ ਖਫ਼ਾ ਹੋਏ ਸੁਖਬੀਰ ਬਾਦਲ, ਸ਼ੁਰੂ ਹੁੰਦੇ ਹੀ ਛੱਡ ਭੱਜੇ ਪ੍ਰੈੱਸ ਕਾਨਫ਼ਰੰਸ...
ਇਜਲਾਸ ਦੇ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਰਾਸ਼ਟਰੀ ਜਮਹੂਰੀ ਗਠਜੋੜ ਦੀ ਬੈਠਕ ਦੌਰਾਨ ਸੱਤਾਧਾਰੀ ਗਠਜੋੜ ਦੇ ਸਹਿਯੋਗੀਆਂ ਨੇ ਬਿਹਤਰ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਦੌਰਾਨ ਕੁਝ ਐਨਡੀਏ ਸਹਿਯੋਗੀਆਂ ਨੇ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਆਮ ਤੌਰ 'ਤੇ ਇਨ੍ਹਾਂ ਮੀਟਿੰਗਾਂ ਵਿੱਚ ਹਾਜ਼ਰ ਹੁੰਦੇ ਹਨ, ਕਿਸੇ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਭਾਜਪਾ ਸੰਸਦੀ ਦਲ ਦੀ ਬੈਠਕ (Meeting of BJP parliamentary committee) ਦੀ ਅਗਵਾਈ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਕੀਤੀ ਅਤੇ ਇਸ ਦੌਰਾਨ ਕੇਂਦਰੀ ਮੰਤਰੀ ਰਾਜਨਾਥ ਸਿੰਘ, ਪੀਯੂਸ਼ ਗੋਇਲ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਸਮ੍ਰਿਤੀ ਇਰਾਨੀ, ਭੂਪੇਂਦਰ ਯਾਦਵ ਅਤੇ ਮੁਖਤਾਰ ਅੱਬਾਸ ਨਕਵੀ ਵੀ ਮੌਜੂਦ ਸਨ।
ਐਨਡੀਏ ਦੀ ਮੀਟਿੰਗ ਵਿੱਚ ਵੱਖ-ਵੱਖ ਗਠਜੋੜ ਭਾਈਵਾਲਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜਨਤਾ ਦਲ (ਯੂ) ਦੇ ਰਾਜੀਵ ਰੰਜਨ ਸਿੰਘ, ਅਪਨਾ ਦਲ (ਐਸ) ਦੀ ਅਨੁਪ੍ਰਿਆ ਪਟੇਲ, ਨੈਸ਼ਨਲ ਪੀਪਲਜ਼ ਪਾਰਟੀ (ਐਨਪੀਪੀ) ਦੀ ਆਗੂ ਅਗਾਥਾ ਸੰਗਮਾ, ਏਆਈਏਡੀਐਮਕੇ ਦੇ ਏ. ਨਵਨੀਤ ਕ੍ਰਿਸ਼ਨਨ ਅਤੇ ਆਰਐਲਜੇਪੀ ਦੇ ਪਸ਼ੂਪਤੀ ਪਾਰਸ ਮੌਜੂਦ ਸਨ।
ਸੂਤਰਾਂ ਨੇ ਦੱਸਿਆ ਕਿ ਦੋਵਾਂ ਮੀਟਿੰਗਾਂ ਦੌਰਾਨ ਜੋਸ਼ੀ ਨੇ ਸਰਕਾਰ ਦੇ ਸਾਰੇ ਵਿਧਾਨਕ ਕੰਮਾਂ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾਣ ਵਾਲੇ ਸੰਭਾਵੀ ਮੁੱਦਿਆਂ ਬਾਰੇ ਜਾਣੂ ਕਰਵਾਇਆ। ਸੂਤਰਾਂ ਨੇ ਦੱਸਿਆ ਕਿ ਜੋਸ਼ੀ ਨੇ ਮੀਟਿੰਗ ਦੌਰਾਨ ਕਿਹਾ ਕਿ ਇਹ ਜ਼ਰੂਰੀ ਹੈ ਕਿ ਸੱਤਾਧਾਰੀ ਭਾਜਪਾ ਦੇ ਮੈਂਬਰ ਵੱਖ-ਵੱਖ ਮੁੱਦਿਆਂ 'ਤੇ ਬਹਿਸ ਅਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਰਹਿਣ।