ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Parliament Winter session Live Update: ਰਾਜਸਭਾ ’ਚ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਪਾਸ - ਰਾਸ਼ਟਰੀ ਜਮਹੂਰੀ ਗਠਜੋੜ ਦੀ ਬੈਠਕ
15:24 November 29
ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਹੋਈ ਲੋਕ ਸਭਾ
14:09 November 29
ਰਾਜਸਭਾ ’ਚ ਖੇਤੀ ਕਾਨੂੰਨ ਵਾਪਸ ਬਿੱਲ ਪਾਸ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜਸਭਾ ਚ ਖੇਤੀ ਕਾਨੂੰਨ ਵਾਪਸ ਬਿੱਲ 2021 ਨੂੰ ਪੇਸ਼ ਕੀਤਾ ਸੀ। ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ।
12:37 November 29
ਰਾਜਸਭਾ ’ਚ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਪੇਸ਼
ਰਾਜਸਭਾ ’ਚ ਵੀ ਖੇਤੀ ਕਾਨੂੰਨਾਂ ਵਾਪਸੀ ਦਾ ਬਿੱਲ ਪੇਸ਼ ਕੀਤਾ ਗਿਆ ਹੈ। ਜਬਰਦਸਤ ਹੰਗਾਮੇ ਵਿਚਾਲੇ ਬਿੱਲ ਨੂੰ ਪੇਸ਼ ਕੀਤਾ ਗਿਆ ਹੈ।
12:24 November 29
ਲੋਕਸਭਾ ਦੀ ਕਾਰਵਾਈ 2 ਵਜੇ ਤੱਕ ਦੇ ਲਈ ਮੁਲਤਵੀ
ਲੋਕਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
12:14 November 29
ਲੋਕਸਭਾ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ
ਲੋਕਸਭਾ ਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼ ਕੀਤਾ ਗਿਆ ਸੀ ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਰੋਧੀਆਂ ਵੱਲੋਂ ਬਿੱਲ ’ਤੇ ਚਰਚਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
12:11 November 29
ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼
ਲੋਕਸਭਾ ਚ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪੇਸ਼ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਬਿੱਲ ਪੇਸ਼ ਕੀਤਾ ਹੈ।
11:13 November 29
ਲੋਕਸਭਾ ’ਚ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ। ਜਿਸ ਤੋਂ ਬਾਅਦ ਲੋਕਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ।
11:06 November 29
ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ
ਸੰਸਦ ਦਾ ਸਰਦ ਰੁੱਤ ਇਜਲਾਸਸ਼ੁਰੂ ਹੋਇਆ
10:57 November 29
ਕਾਂਗਰਸੀ ਸਾਂਸਦਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਕਾਂਗਰਸੀ ਸਾਂਸਦਾਂ ਨੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਮਹਾਤਮਾ ਗਾਂਧੀ ਦੇ ਬੁੱਤ ਕੋਲ ਵਿਰੋਧ ਪ੍ਰਦਰਸ਼ਨ ਕੀਤਾ।
10:48 November 29
ਸੰਸਦ ਪਹੁੰਚੇ ਸੋਨੀਆ ਗਾਂਧੀ ਅਤੇ ਸਾਂਸਦ ਰਾਹੁਲ ਗਾਂਧੀ
ਸੰਸਦ ਦਾ ਸਰਦ ਰੁੱਤ ਇਜਲਾਸ ਦੇ ਲਈ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਂਸਦ ਰਾਹੁਲ ਗਾਂਧੀ ਸੰਸਦ ਪਹੁੰਚ ਚੁੱਕੇ ਹਨ।
10:31 November 29
ਸਰਕਾਰ ਹਰ ਵਿਸ਼ੇ ’ਤੇ ਚਰਚਾ ਕਰਨ ਦੇ ਲਈ ਤਿਆਰ- ਪੀਐੱਮ ਮੋਦੀ
ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪੀਐੱਮ ਨਰਿੰਦਰ ਮੋਦੀ ਸਬੋਧਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੈਸ਼ਨ ਬਹੁਤ ਹੀ ਅਹਿਮ ਹੈ। ਸੰਸਦ ਚ ਦੇਸ਼ ਹਿੱਤ ਦੇ ਲਈ ਚਰਚਾ ਹੋਵੇ। ਖੁੱਲ੍ਹੀ ਅਤੇ ਹਰ ਵਿਸ਼ੇ ’ਤੇ ਚਰਚਾ ਕਰਨ ਲਈ ਸਰਕਾਰ ਤਿਆਰ ਹੈ। ਸੰਸਦ ਚ ਸੰਵਾਦ ਵੀ ਹੋਣ ਅਤੇ ਸ਼ਾਂਤੀ ਵੀ ਹੋਵੇ।
10:23 November 29
ਸਰਦ ਰੁੱਤ ਇਜਲਾਸ ਤੋਂ ਪਹਿਲਾਂ ਵਿਰੋਧੀ ਦਲਾਂ ਦੀ ਬੈਠਕ
ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਦਲਾਂ ਦੀ ਬੈਠਕ ਕੀਤੀ ਜਾ ਰਹੀ ਹੈ।
10:13 November 29
ਸੰਸਦ ਦਾ ਸਰਦ ਰੁੱਤ ਇਜਲਾਸਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਸੰਸਦ ਚ ਅੰਨਦਾਤਾ ਦੇ ਨਾਂ ਦਾ ਸੁਰਜ ਉਗਾਉਣਾ ਹੈ।
09:43 November 29
Parliament Winter session Live Update: ਖੇਤੀ ਕਾਨੂੰਨ ਰੱਦ ਕੀਤੇ ਜਾਣ 'ਤੇ ਸਭ ਦੀ ਨਜ਼ਰ
ਨਵੀਂ ਦਿੱਲੀ:ਅੱਜ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ (Winter session of parliament) ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿੱਚ ਬਹੁਤ ਸਾਰੇ ਨਵੇਂ ਕਾਨੂੰਨ ਲਿਆਂਦੇ ਜਾਣਗੇ ਤੇ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ। ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ।
36 ਬਿੱਲ ਲਿਆ ਸਕਦੀ ਹੈ ਸਰਕਾਰ
ਇਜਲਾਸ ਦੌਰਾਨ ਸਰਕਾਰ 36 ਬਿੱਲ ਲੈ ਕੇ ਆ ਸਕਦੀ ਹੈ। ਸਰਦ ਰੁੱਤ ਦੇ ਪਹਿਲੇਂ ਦਿਨ ਕਿਸਾਨਾਂ ਦੇ ਲਈ ਐਮਐਸਪੀ ਅਤੇ ਬਿਜਲੀ ਦੇ ਬਿੱਲ ਨਾਲ ਸਬੰਧਿਤ ਚਰਚਾ ਹੋ ਸਕਦੀ ਹੈ।
ਇਜਲਾਸ ਦੇ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਰਾਸ਼ਟਰੀ ਜਮਹੂਰੀ ਗਠਜੋੜ ਦੀ ਬੈਠਕ ਦੌਰਾਨ ਸੱਤਾਧਾਰੀ ਗਠਜੋੜ ਦੇ ਸਹਿਯੋਗੀਆਂ ਨੇ ਬਿਹਤਰ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਦੌਰਾਨ ਕੁਝ ਐਨਡੀਏ ਸਹਿਯੋਗੀਆਂ ਨੇ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਵਿਰੋਧੀਆਂ ਨੇ ਵੀ ਖਿੱਚੀ ਤਿਆਰੀ
ਸੰਸਦ ਦੇ ਸਰਦ ਰੁੱਤ ਸੈਸ਼ਨ (Winter session of parliament) ਤੋਂ ਪਹਿਲਾਂ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਨੇ ਕਿਸਾਨ ਅੰਦੋਲਨ, ਮਹਿੰਗਾਈ, ਈਂਧਨ ਦੀਆਂ ਕੀਮਤਾਂ ਵਿੱਚ ਵਾਧਾ, ਬੇਰੁਜ਼ਗਾਰੀ, ਪੈਗਾਸਸ ਜਾਸੂਸੀ ਵਿਵਾਦ ਅਤੇ ਲੱਦਾਖ ਵਿੱਚ ਚੀਨੀ ਹਮਲੇ ਵਰਗੇ ਕਈ ਮੁੱਦਿਆਂ 'ਤੇ ਚਰਚਾ ਦੀ ਮੰਗ ਚੁੱਕੀ। ਸਦਨ 'ਚ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਸਕਾਰਾਤਮਕ ਸਹਿਯੋਗ ਦਾ ਭਰੋਸਾ ਦਿੱਤਾ।