ਨਵੀਂ ਦਿੱਲੀ : ਕਰੀਬ ਇਕ ਮਹੀਨਾ ਪਹਿਲਾਂ ਹੀ ਗੁਰਦਵਾਰਾ ਬਾਲਾ ਸਾਹਿਬ ਦੇ ਕਿਡਨੀ ਡਾਇਲਸਿਸ ਹਸਪਤਾਲ ਵਿੱਚ ਮੈਨੇਜਮੈਂਟ ਦੀ ਲਾਪ੍ਰਵਾਹੀ ਨਾਲ ਇਕ ਸ਼ਖ਼ਸ ਦੀ ਜਾਨ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ ਜਿਸ ਨੂੰ ਲੈ ਕਿ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਦਿੱਲੀ ਕਮੇਟੀ ਦੇ ਡਾਇਲੇਸਿਸ ਹਸਪਤਾਲ 'ਚ ਮਰੀਜ਼ ਦੀ ਮੌਤ - Manjinder Singh Sirsa
ਕਰੀਬ ਇੱਕ ਮਹੀਨਾ ਪਹਿਲਾਂ ਹੀ ਗੁਰਦਵਾਰਾ ਬਾਲਾ ਸਾਹਿਬ ਦੇ ਕਿਡਨੀ ਡਾਇਲੇਸਿਸ ਹਸਪਤਾਲ ਵਿੱਚ ਮੈਨੇਜਮੈਂਟ ਦੀ ਲਾਪ੍ਰਵਾਹੀ ਨਾਲ ਇੱਕ ਸ਼ਖਸ਼ਸ ਦੀ ਜਾਨ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ ਜਿਸ ਨੂੰ ਲੈ ਕਿ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਿਰਸਾ ਨੇ ਤਿਆਰੀ ਤੋਂ ਬਿਨਾਂ ਹੀ ਆਪਣੇ ਸਿਆਸੀ ਫਾਇਦੇ ਲਈ ਹਸਪਤਾਲ ਦਾ ਜਲਦਬਾਜ਼ੀ ਵਿੱਚ ਉਦਘਾਟਨ ਕਰ ਦਿੱਤਾ। ਜਿਸ ਤਰ੍ਹਾਂ ਸੋਸ਼ਲ ਮੀਡੀਆ ਤੇ ਗੱਲ ਆ ਰਹੀ ਹੈ ਕਿ ਉਨ੍ਹਾਂ ਨੇ 100 ਬੈੱਡਾਂ ਦਾ ਦਾਅਵਾ ਕੀਤਾ ਸੀ ਪਰ ਮੌਕੇ ਪਰ 30 ਬੈੱਡ ਹੀ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਕਿੰਨੀ ਵੱਡੀ ਲਾਪ੍ਰਵਾਹੀ ਕੀਤੀ ਗਈ ਹੈ ਇਹ ਇਕ ਜਾਂਚ ਵਿਸ਼ਾ ਹੈ।
ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਿਰਸਾ ਲਗਾਤਾਰ ਝੂਠੇ ਦਾਅਵੇ ਕਰ ਕੇ ਪ੍ਰਚਾਰ ਕਰ ਰਹੇ ਹਨ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦਾ ਇਕ ਹੀ ਮਕਸਦ ਹੈ ਕਿ ਗੁਰਦੁਆਰਾ ਮੈਨੇਜਮੈਂਟ ਕਮੇਟੀ ਸੱਤਾ ਉਤੇ ਇਕ ਵਾਰ ਫਿਰ ਤੋਂ ਕਾਬਜ਼ ਹੋ ਸਕਦਾ ਹੈ। ਇਸ ਲਈ ਉਹ ਸਾਰੀਆਂ ਹੱਦਾਂ ਪਾਰ ਕਰ ਰਹੇ ਹਨ ਜਦਕਿ ਕਮੇਟੀ ਹਰ ਫਰੰਟ ਉਤੇ ਫ਼ੇਲ੍ਹ ਹੋ ਕੇ ਰਹਿ ਗਈ ਹੈ।
ਉਨ੍ਹਾਂ ਇਲਜ਼ਾਮ ਲਾਇਆ ਕਿ ਮਨਜਿੰਦਰ ਸਿੰਘ ਸਿਰਸਾ ਝੂਠੇ ਦਾਅਵੇ ਕਰ ਕੇ ਸਿੱਖ ਸੰਗਤ ਨੂੰ ਗੁਮਰਾਹ ਕਰ ਰਹੇ ਹਨ। ਪਰਮਜੀਤ ਪੰਮਾ ਨੇ ਮੰਗ ਕੀਤੀ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮ੍ਰਿਤਕ ਦੇ ਪਰਿਵਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਅਵਜ਼ਾ ਦੇਵੇ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਨਹੀਂ ਤਾਂ ਅਕਾਲੀ ਦਲ ਕਮੇਟੀ ਦਾ ਘਿਰਾਉ ਕਰੇਗਾ।