ਪੰਜਾਬ

punjab

ETV Bharat / bharat

ਧਾਰਾ 370 ਹਟਾਉਣ ਦੇ ਚਾਰ ਸਾਲ, ਕੀ ਮਹਿਬੂਬਾ ਮੁਫਤੀ ਨੂੰ ਫਿਰ ਤੋਂ ਕੀਤਾ ਗਿਆ ਹੈ ਨਜ਼ਰਬੰਦ ?

ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵਿਰੋਧੀ ਧਿਰਾਂ ਉੱਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਧਾਰਾ 370 ਨੂੰ ਖਤਮ ਕਰਨ ਦੀ ਵਰ੍ਹੇਗੰਢ ਮੌਕੇ ਜੰਮੂ-ਕਸ਼ਮੀਰ ਦੇ ਹੋਰ ਸਿਆਸੀ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ।

PDP chief Mehbooba Mufti claims she has been put under house arrest
ਕੀ ਮਹਿਬੂਬਾ ਮੁਫਤੀ ਨੂੰ ਫਿਰ ਤੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ? ਟਵੀਟ ਕਰਕੇ ਵਿਰੋਧੀਆਂ 'ਤੇ ਲਗਾਏ ਦੋਸ਼

By

Published : Aug 5, 2023, 2:25 PM IST

ਜੰਮੂ:ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ ਅਤੇ ਇਸ ਤੋਂ ਇਲਾਵਾ ਦੇਸ਼ ਦਾ ਇੱਕ ਵੱਡਾ ਸਮੂਹ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਦੀ ਚੌਥੀ ਵਰ੍ਹੇਗੰਢ ਮਨਾਉਣ ਦੇ ਮੋਡ ਵਿੱਚ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਇਕ ਵਾਰ ਫਿਰ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ 'ਤੇ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦਾ ਜੰਮੂ-ਕਸ਼ਮੀਰ 'ਚ ਸਭ ਕੁਝ ਆਮ ਵਾਂਗ ਹੋਣ ਦਾ ਦਾਅਵਾ ਗਲਤ ਹੈ। ਇਸੇ ਸਿਲਸਿਲੇ ਵਿੱਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਤਾਜ਼ਾ ਬਿਆਨ ਆਇਆ ਹੈ, ਜੋ ਜੰਮੂ-ਕਸ਼ਮੀਰ ਵਿੱਚ ਭਾਜਪਾ ਦੀ ਮਦਦ ਨਾਲ ਸਰਕਾਰ ਚਲਾਉਂਦੀ ਸੀ। ਮਹਿਬੂਬਾ ਮੁਫਤੀ ਨੇ ਸ਼ਨੀਵਾਰ ਨੂੰ ਇੱਕ ਟਵੀਟ ਕਰਕੇ ਇਹ ਦੋਸ਼ ਲਾਇਆ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਨੂੰ ਨਜ਼ਰਬੰਦ ਕਰ ਦਿੱਤਾ ਹੈ।

ਟਵੀਟ ਕਰਕੇ ਦਿੱਤੀ ਜਾਣਕਾਰੀ : ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਮੈਨੂੰ ਅੱਜ ਪੀਡੀਪੀ ਦੇ ਹੋਰ ਸੀਨੀਅਰ ਨੇਤਾਵਾਂ ਦੇ ਨਾਲ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਅੱਧੀ ਰਾਤ ਤੋਂ ਬਾਅਦ ਹੋਈ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਦੇ ਕਈ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਲਿਆ ਗਿਆ ਹੈ।ਉਨ੍ਹਾਂ ਨੂੰ ਥਾਣੇ ਵਿੱਚ ਬੰਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੁਪਰੀਮ ਕੋਰਟ ਨੂੰ ਦੱਸਦੀ ਹੈ ਕਿ ਜੰਮੂ-ਕਸ਼ਮੀਰ ਵਿੱਚ ਸਭ ਕੁਝ ਆਮ ਵਾਂਗ ਹੈ। ਪਰ ਅੱਜ ਦੀ ਕਾਰਵਾਈ ਨੇ ਉਨ੍ਹਾਂ ਦੇ ਝੂਠੇ ਦਾਅਵੇ ਨੂੰ ਸਭ ਦੇ ਸਾਹਮਣੇ ਨੰਗਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਕਸ਼ਮੀਰੀਆਂ ਨੂੰ ਧਾਰਾ 370 ਨੂੰ ਗੈਰ-ਕਾਨੂੰਨੀ ਤੌਰ 'ਤੇ ਹਟਾਉਣ ਦਾ 'ਜਸ਼ਨ ਮਨਾਉਣ' ਦਾ ਸੱਦਾ ਦੇਣ ਵਾਲੇ ਵੱਡੇ-ਵੱਡੇ ਹੋਰਡਿੰਗ ਪੂਰੇ ਸ਼੍ਰੀਨਗਰ ਵਿਚ ਲਗਾਏ ਗਏ ਹਨ। ਜਦੋਂ ਕਿ ਲੋਕਾਂ ਦੀ ਅਸਲ ਭਾਵਨਾ ਦਾ ਗਲਾ ਘੁੱਟਣ ਲਈ ਵਹਿਸ਼ੀ ਤਾਕਤ ਵਰਤੀ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਅਜਿਹੇ ਸਮੇਂ ਵਿਚ ਇਨ੍ਹਾਂ ਘਟਨਾਵਾਂ ਦਾ ਨੋਟਿਸ ਲਵੇਗੀ ਜਦੋਂ ਧਾਰਾ 370 'ਤੇ ਸੁਣਵਾਈ ਹੋ ਰਹੀ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੀਡੀਪੀ ਨੇ ਸੈਮੀਨਾਰ ਜਾਂ ਚਰਚਾ ਕਰਨ ਦੀ ਇਜਾਜ਼ਤ ਮੰਗੀ ਸੀ। ਪਰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਇਸ ਨੂੰ ਰੱਦ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਸ੍ਰੀਨਗਰ ਪ੍ਰਸ਼ਾਸਨ ਨੇ ਪਾਰਟੀ ਨੂੰ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ABOUT THE AUTHOR

...view details