ਚੰਡੀਗੜ੍ਹ: ਪੈਗਾਸਸ ਜਾਸੂਸੀ ਮਾਮਲੇ ਨੂੰ ਲੈਕੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵਲੋਂ ਪੱਛਮੀ ਬੰਗਾਲ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕੀਤਾ ਹੈ।
ਇਸ ਸਬੰਧੀ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਕਿ ਪੈਗਾਸਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ ਅਤੇ ਕਮਿਸ਼ਨ ਬਿਠਾ ਕੇ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੂੰ ਕਿਸਨੇ ਲਿਖਿਆ ਖੂਨ ਨਾਲ ਪੱਤਰ ?
ਮਨੀਸ਼ ਤਿਵਾੜੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਨਾਲ ਪਾਕਿਸਤਾਨ ਲੱਗਦਾ ਹੈ। ਉਨ੍ਹਾਂ ਲਿਖਿਆ ਕਿ ਐਨ.ਐਸ.ਓ ਪਾਕਿਸਤਾਨ ਨੂੰ ਨਾਲ ਸਬੰਧ ਰੱਖਦਾ ਹੈ ਅਤੇ ਉਸ ਨੂੰ ਸਮਾਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਐਸ.ਆਈ ਇਸ ਨੂੰ ਸੂਬਾ ਸਰਕਾਰ ਦੇ ਮਹੱਤਵਪੂਰਨ ਕਾਰਜਕਰਤਾਵਾਂ ਦੇ ਵਿਰੁੱਧ ਤਾਇਨਤ ਕਰ ਸਕਦਾ ਹੈ।
ਇਹ ਵੀ ਪੜ੍ਹੋ:'ਕਿੰਨਾ ਸ਼ਰਤਾਂ ਦੇ ਤਹਿਤ ਕੇਂਦਰ ਨੇ ਆਰ.ਡੀ.ਐਫ ਦਾ ਪੈਸਾ ਪੰਜਾਬ ਨੂੰ ਕੀਤਾ ਜਾਰੀ'