ਨਵੀਂ ਦਿੱਲੀ : ਪੈਗਾਸਸ ਕੇਸ (Pegasus case ) ਹੁਣ ਸੁਪਰੀਮ ਕੋਰਟ 'ਚ ਪਹੁੰਚ ਚੁੱਕਾ ਹੈ। ਇਸ ਸਬੰਧੀ ਐਡਵੋਕੇਟ ਮਨੋਹਰ ਲਾਲ ਸ਼ਰਮਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ 'ਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਐਸਆਈਟੀ (SIT) ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪੇਗਾਸਸ ਸਾਫ਼ਟਵੇਅਰ (Pegasus software) ਦੀ ਖਰੀਦ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਪੈਗਾਸਸ ਸਾਫ਼ਟਵੇਅਰ ਰਾਹੀਂ ਕਈ ਸਿਆਸੀ ਪਾਰਟੀਆਂ ਵਿਰੋਧੀ ਧਿਰ ਦੇ ਨੇਤਾਵਾਂ ਤੇ ਪੱਤਰਕਾਰਾਂ ਦੀ ਜਾਸੂਸੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਸ਼ ਦੇ ਕਈ ਵਿਰੋਧੀ ਆਗੂ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ( Modi government ) ਸਾਧ ਰਹੇ ਹਨ। ਕਾਂਗਰਸ ਪਾਰਟੀ ਸਾਂਝੀ ਸੰਸਦੀ ਕਮੇਟੀ (JCP) ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਹਾਲਾਂਕਿ, ਸਰਕਾਰ ਨੇ ਇਸ ਜਾਸੂਸੀ ਮਾਮਲੇ ਨੂੰ ਸੰਸਦ ਵਿੱਚ ਵੀ ਰੱਦ ਕਰ ਦਿੱਤਾ ਹੈ।
ਇੱਕ ਅੰਤਰਰਾਸ਼ਟਰੀ ਮੀਡੀਆ ਸੰਗਠਨ ਨੇ ਖੁਲਾਸਾ ਕੀਤਾ ਹੈ ਕਿ ਇਜ਼ਰਾਈਲੀ ਜਾਸੂਸੀ ਸਾਫ਼ਟਵੇਅਰ ਪੈਗਾਸਸ ਦੇ ਜ਼ਰੀਏ 2 ਭਾਰਤੀ ਮੰਤਰੀਆਂ ਅਤੇ 40 ਤੋਂ ਵੱਧ ਪੱਤਰਕਾਰ, 3 ਵਿਰੋਧੀ ਧਿਰ ਦੇ ਨੇਤਾਵਾਂ ਸਣੇ ਵੱਡੀ ਗਿਣਤੀ 'ਚ ਕਾਰੋਬਾਰੀਆਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦੇ 300 ਤੋਂ ਵੱਧ ਮੋਬਾਈਲ ਨੰਬਰਾਂ ਨੂੰ ਹੈਕ ਕੀਤਾ ਗਿਆ ਸੀ।