ਚੰਡੀਗੜ੍ਹ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਅੱਜ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਈ ਥਾਈਂ ਸਮਾਗਮ ਕਰਵਾਏ ਜਾ ਰਹੇ ਹਨ ਤੇ ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਫੀ ਤਾਦਾਦ ਵਿੱਚ ਸੰਗਤ ਗੁਰੂਘਰਾਂ ਵਿੱਚ ਹਾਜ਼ਰੀ ਭਰ ਰਹੀ ਹੈ। ਦੱਸ ਦਈਏ ਕਿ ਸਭ ਤੋਂ ਪਹਿਲਾਂ ਬੀਤੇ 3 ਦਿਨ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਜੀ ਭੋਗ ਪਾਏ ਜਾਣਗੇ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
ਉਥੇ ਹੀ ਇਸ ਮਾਹਨ ਦਿਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਲਿਖਿਆ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਾਡੇ ਇਕਲੌਤੇ ਤੇ ਸੱਚੇ ਗੁਰੂ ਹਨ। ਵਾਹਿਗੁਰੂ ਜੀ ਸਾਰਿਆਂ ‘ਤੇ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਅਸੀਂ ਸਾਰੇ ‘ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ’ ਦੇ ਬਚਨ ‘ਤੇ ਪਹਿਰਾ ਦਈਏ।’
ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼
ਸਿੱਖ ਇਤਿਹਾਸ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਦਾ ਇਤਿਹਾਸ ਕੁਝ ਇਸ ਤਰ੍ਹਾਂ ਹੈ ਕਿ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਹਨਾਂ ਬਚਨਾਂ ਨੂੰ ਪੋਥੀ ਰੂਪ ‘ਚ ਲਿਖਿਆ। ਜਿਸ ਵਕਤ ਗੁਰੂ ਅੰਗਦ ਦੇਵ ਜੀ ਗੁਰਗੱਦੀ ਤੇ ਵਰਾਜਮਾਨ ਸਨ, ਉਸ ਵਕਤ ਗੁਰੂ ਨਾਨਕ ਦੇਵ ਜੀ ਨੇ ਇਸ ਪੋਥੀ ਨੂੰ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤਾ। ਆਤਮ ਤ੍ਰਿਪਤੀ ਤੇ ਨਿਰੰਕਾਰ ਦੇ ਦਰਸ਼ਨ ਕਰਾਉਣ ਵਾਲੇ ਇਹਨਾਂ ਅੰਮ੍ਰਿਤ ਬਚਨਾਂ ਦਾ ਪਰਵਾਹ ਗੁਰੂ ਨਾਨਕ ਦੇਵ ਜੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਤੱਕ ਨਿਰੰਤਰ ਚਲਦਾ ਰਿਹਾ।
ਗੁਰੂ ਗ੍ਰੰਥ ਸਾਹਿਬ ਦੇ ਵਿੱਚ ਸਿਰਫ ਗੁਰੂ ਸਾਹਿਬਾਨਾਂ ਦੀ ਬਾਣੀ ਹੀ ਨਹੀਂ ਦਰਜ ਸਗੋਂ ਜਾਤ ਪਾਤ ਦਾ ਵਿਤਕਰਾ ਖਤਮ ਕਰਦਿਆਂ 16 ਸਦੀ ਦੇ ਸੰਗੀਤ ਰਾਹੀਂ ਗੁਰੂ ਦੀ ਉਸਤਤ ਗਾਉਣ ਵਾਲੇ 11 ਭੱਟਾਂ ਦੀ ਬਾਣੀ ਨੂੰ ਵੀ ਸਵੀਏ ਦੇ ਰੂਪ ‘ਚ ਦਰਜ ਕਰਵਾਇਆ ਗਿਆ।